Breaking News
Home / ਪੰਜਾਬ / ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ ਅਹੁਦੇ ਤੋਂ ਹਟਾਇਆ

ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ ਅਹੁਦੇ ਤੋਂ ਹਟਾਇਆ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਨ ਮਨੀਸ਼ ਗੁਲਾਟੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅੱਜ ਇਕ ਵਾਰ ਫਿਰ ਅਹੁਦੇ ਤੋਂ ਹਟਾ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਦਿੱਤੀ ਐਕਸਟੈਨਸ਼ਨ ਵਾਪਸ ਲੈ ਲਈ ਹੈ। ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਦੇ ਅਹੁਦੇ ਤੋਂ ਮਨੀਸ਼ਾ ਗੁਲਾਟੀ ਨੂੰ ਹਟਾਉਣ ਲਈ ਪੰਜਾਬ ਸਰਕਾਰ ਨੇ ਰਾਹ ਪੱਧਰਾ ਕਰਦਿਆਂ ਹੋਇਆਂ ਕਾਂਗਰਸ ਸਰਕਾਰ ਵੱਲੋਂ ਮਿਆਦ ’ਚ ਕੀਤੇ ਵਾਧੇ ਦੇ ਹੁਕਮ ਨੂੰ ਵਾਪਸ ਲੈ ਲਿਆ ਹੈ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਸਰਕਾਰ ਨੇ ਦਿੱਤੇ ਸਨ ਪ੍ਰੰਤੂ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਵੁਮੈਨ ਤੇ ਚਾਈਲਡ ਵਿਕਾਸ ਮਹਿਕਮੇ ਦੇ ਐਡੀਸ਼ਨਲ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ 2020 ਵਾਲੇ ਹੁਕਮ ਵਾਪਸ ਲੈ ਲਏ ਹਨ। ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਪੰਜਾਬ ਸਰਕਾਰ ਦੇ ਹੁਕਮਾਂ ਖਿਲਾਫ ਹਾਈ ਕੋਰਟ ਦਾ ਰੁਖ ਕੀਤਾ ਸੀ ਅਤੇ ਭਗਵੰਤ ਮਾਨ ਸਰਕਾਰ ਨੇ ਯੂ ਟਰਨ ਲੈਂਦੇ ਹੋਏ ਆਪਣੇ ਹੁਕਮ ਵਾਪਸ ਲੈ ਲਏ ਸਨ ਅਤੇ ਮਨੀਸ਼ਾ ਗੁਲਾਟੀ ਨੂੰ ਮੁੜ ਅਹੁਦੇ ’ਤੇ ਬਹਾਲ ਕਰ ਦਿੱਤਾ ਗਿਆ ਸੀ। ਪ੍ਰੰਤੂ ਅੱਜ ਫਿਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਨੇ ਮਨੀਸ਼ਾ ਗੁਲਾਟੀ ਨੂੰ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਗਾਇਆ ਗਿਆ ਸੀ।

 

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …