ਹੁਣ ਵਿਦੇਸ਼ ਨਹੀਂ ਜਾ ਸਕਣਗੇ ਚੰਨੀ, ਟਿਕਟ ਕਰਵਾਈ ਕੈਂਸਲ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਲਈ ਕੈਲੀਫੋਰਨੀਆ ਜਾਣ ਵਾਲੇ ਸਨ ਪ੍ਰੰਤੂ ਵਿਜੀਲੈਂਸ ਵੱਲੋਂ ਐਲਓਸੀ ਜਾਰੀ ਹੋਣ ਮਗਰੋਂ ਉਨ੍ਹਾਂ ਖੁਦ ਹੀ ਵਿਦੇਸ਼ ਜਾਣ ਵਾਲੇ ਆਪਣੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਖਿਲਾਫ਼ ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਜਾਂਚ ਚੱਲ ਰਹੀ ਹੈ। ਇੰਨਾ ਹੀ ਨਹੀਂ ਮੁੱਖ ਮੰਤਰੀ ਭਗਵੰਤ ਨੇ ਵੀ ਲੰਘੇ ਦਿਨੀਂ ਚੰਨੀ ’ਤੇ ਮੁੱਖ ਮੰਤਰੀ ਰਹਿੰਦੇ ਹੋਏ ਸਰਕਾਰੀ ਤੰਤਰ ਦਾ ਆਪਣੇ ਘਰੇਲੂ ਕੰਮਾਂ ਲਈ ਇਸਤੇਮਾਲ ਕਰਨ ਦਾ ਆਰੋਪ ਲਗਾਇਆ ਸੀ। ਉਧਰ ਇਸ ਮਾਮਲੇ ’ਤੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਸਬੂਤ ਹਨ ਅਤੇ ਉਨ੍ਹਾਂ ਆਪਣਾ ਵਿਦੇਸ਼ ਜਾਣ ਦਾ ਪ੍ਰੋਗਰਾਮ ਕੈਂਸਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ’ਚ ਕਹਿ ਚੁੱਕੇ ਹਨ ਕਿ ਚੰਨੀ ਖਿਲਾਫ਼ ਮਾਮਲੇ ਦਰਜ ਕਰਨੇ ਹਨ ਅਤੇ ਇਸ ਕਰਕੇ ਉਹ ਹੁਣ ਵਿਦੇਸ਼ ਨਹੀਂ ਜਾ ਰਹੇ, ਕਿਉਂਕਿ ਜੇਕਰ ਮੈਂ ਵਿਦੇਸ਼ ਚਲਾ ਗਿਆ ਤਾਂ ਉਨ੍ਹਾਂ ’ਤੇ ਇਲਜ਼ਾਮ ਲਗਾਏ ਜਾਣਗੇ ਕਿ ਚੰਨੀ ਵਿਦੇਸ਼ ਭੱਜ ਗਿਆ ਅਤੇ ਮੈਂ ਆਪਣੀ ਟਿਕਟ ਕੈਂਸਲ ਕਰਵਾ ਦਿੱਤੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …