Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਹੋਈ ਝੜਪ

ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਹੋਈ ਝੜਪ

ਅਧਿਆਪਕਾਂ ਦੀਆਂ ਪੱਗਾਂ ਲੱਥੀਆਂ ਅਤੇ ਪੁਲਿਸ ’ਤੇ ਲਾਠੀਚਾਰਜ ਕਰਨ ਦਾ ਆਰੋਪ ਦੋਸ਼
ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਸਟੇਸ਼ਨ ਅਲਾਟ ਕਰਨ ਦੀ ਮੰਗ ਲੈ ਕੇ ਚੁਣੇ ਗਏ 4161 ਅਧਿਆਪਕ ਪਹੁੰਚੇ ਸਨ। ਜਦੋਂ ਇਨ੍ਹਾਂ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਗੇ ਵਧਣਾ ਸ਼ੁਰੂ ਕੀਤਾ ਤਾਂ ਇਥੇ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਅਤੇ ਖਿੱਚਧੂਹ ਹੋ ਗਈ। ਇਸ ਖਿੱਚਧੂਹ ਦਰਮਿਆਨ ਕਈ ਅਧਿਆਪਕਾਂ ਦੀਆਂ ਪੱਗਾਂ ਅਤੇ ਮਹਿਲਾ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ। ਇਸ ਤੋਂ ਬਾਅਦ ਅਧਿਆਪਕ ਹੋਰ ਰੋਹ ਵਿਚ ਆ ਗਏ ਅਤੇ ਉਨ੍ਹਾਂ ਫਿਰ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਅਤੇ ਇਸੇ ਦੌਰਾਲ ਪੁਲਿਸ ਨੇ ਅਧਿਆਪਕਾਂ ’ਤੇ ਲਾਠੀਚਾਰਜ ਕਰ ਦਿੱਤਾ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਰੀਬ 200 ਮੀਟਰ ਤੱਕ ਖਦੇੜ ਦਿੱਤਾ ਅਤੇ ਦੋ ਮਹਿਲਾ ਅਧਿਆਪਕਾਂ ਬੇਹੋਸ਼ ਹੋ ਕੇ ਸੜਕ ’ਤੇ ਡਿੱਗ ਗਈਆਂ। ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਨੇ ਆਰੋਪ ਲਗਾਇਆ ਕਿ ਲਾਠੀਚਾਰਜ ਦੌਰਾਨ ਪੁਲਿਸ ਨੇ ਮਹਿਲਾ ਅਧਿਆਪਕਾਂ ਨੂੰ ਵੀ ਨਹੀਂ ਬਖਸ਼ਿਆ ਜਿਸ ਕਰਕੇ ਕਈ ਅਧਿਆਪਕਾਂ ਦੇ ਸੱਟਾਂ ਲੱਗੀਆਂ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …