Breaking News
Home / ਪੰਜਾਬ / ਨਵਜੋਤ ਕੌਰ ਸਿੱਧੂ ਨੇ ਪੰਜਾਬ ’ਚ ਅਫੀਮ ਦੀ ਖੇਤੀ ਦੀ ਕੀਤੀ ਵਕਾਲਤ

ਨਵਜੋਤ ਕੌਰ ਸਿੱਧੂ ਨੇ ਪੰਜਾਬ ’ਚ ਅਫੀਮ ਦੀ ਖੇਤੀ ਦੀ ਕੀਤੀ ਵਕਾਲਤ

ਕਿਹਾ : ਇਸ ’ਤੇ ਵਿਚਾਰ ਕਰੇ ਪੰਜਾਬ ਸਰਕਾਰ, ਰੈਵੇਨਿਊ ਵਿਚ ਹੋਵੇਗਾ ਵਾਧਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇਕ ਵਾਰ ਫਿਰ ਤੋਂ ਪੰਜਾਬ ਵਿਚ ਅਫੀਮ ਦੀ ਖੇਤੀ ਕਰਨ ਦੀ ਵਕਾਲਤ ਕੀਤੀ ਹੈ। ਡਾਕਟਰ ਨਵਜੋਤ ਕੌਰ ਸਿੱਧੂ ਦੀ ਇਹ ਮੰਗ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਕੇਂਦਰ ਸਰਕਾਰ ਨੂੰ ਅਫੀਮ ਦੀ ਖੇਤੀ ਕਰਨ ਸਬੰਧੀ ਕੀਤੀ ਗਈ ਅਪੀਲ ਤੋਂ ਬਾਅਦ ਸਾਹਮਣੇ ਆਈ ਹੈ। ਡਾ. ਨਵਜੋਤ ਕੌਰ ਦਾ ਇਹ ਦੂਜਾ ਮੌਕਾ ਹੈ ਜਦੋਂ ਉਹ ਅਫੀਮ ਦੀ ਖੇਤੀ ਦੇ ਹੱਕ ਵਿਚ ਨਿੱਤਰੇ ਹੋਣ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ’ਤੇ ਲਿਖਿਆ ਕਿ ਅਫੀਮ ਦੀ ਖੇਤੀ ਸਬੰਧੀ ਸਭ ਲੋਕਾਂ ਤੋਂ ਰਾਏ ਲਈ ਜਾਵੇ ਅਤੇ ਉਸ ਤੋਂ ਬਾਅਦ ਕੋਈ ਕਦਮ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਅਫੀਮ ਦੀ ਖੇਤੀ ਕਰਨ ਵਾਲੇ ਕਿਸਾਨ ਅਫੀਮ ਨੂੰ ਵਿਦੇਸ਼ਾਂ ਵਿਚ ਸਪਲਾਈ ਕਰਕੇ ਚੰਗੀ ਕਮਾਈ ਕਰ ਸਕਦੇ ਹਨ ਅਤੇ ਇਸ ਤਰ੍ਹਾਂ ਕਰਨ ਨਾਲ ਪੰਜਾਬ ਸਰਕਾਰ ਦੇ ਰੈਵੇਨਿਊ ਵਿਚ ਵੀ ਵਾਧਾ ਹੋਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ’ਤੇ ਵਿਚਾਰ ਕਰਨ ਦੀ ਸਲਾਹ ਵੀ ਦਿੱਤੀ। ਡਾ. ਨਵਜੋਤ ਕੌਰ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਵਿਚ ਅਫੀਮ ਦੀ ਖੇਤੀ ਹੋਵੇਗੀ ਤਾਂ ਨਸ਼ਿਆਂ ਕਾਰਨ ਤਬਾਹ ਹੋ ਨੌਜਵਾਨੀ ਨੂੰ ਵੀ ਬਚਾਇਆ ਜਾ ਸਕਦਾ, ਕਿੳਂਕਿ ਜੇ ਪੰਜਾਬ ਅੰਦਰ ਅਫੀਮ ਦੀ ਖੇਤੀ ਹੋਵੇਗੀ ਤਾਂ ਨੌਜਵਾਨ ਪੀੜ੍ਹੀ ਨੂੰ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …