20.7 C
Toronto
Saturday, August 15, 2026
spot_img
Homeਪੰਜਾਬਸਾਬਕਾ ਕਾਂਗਰਸੀ ਵਿਧਾਇਕ ਵੈਦ ਦੇ ਘਰ ਵੀ ਵਿਜੀਲੈਂਸ ਦੀ ਰੇਡ

ਸਾਬਕਾ ਕਾਂਗਰਸੀ ਵਿਧਾਇਕ ਵੈਦ ਦੇ ਘਰ ਵੀ ਵਿਜੀਲੈਂਸ ਦੀ ਰੇਡ

ਸਾਬਕਾ ਕਾਂਗਰਸੀ ਵਿਧਾਇਕ ਵੈਦ ਦੇ ਘਰ ਵੀ ਵਿਜੀਲੈਂਸ ਦੀ ਰੇਡਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਹੋ ਰਹੀ ਹੈ ਜਾਂਚ
ਲੁਧਿਆਣਾ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੀ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਘਿਰ ਗਏ ਹਨ। ਧਿਆਨ ਰਹੇ ਕਿ ਕੁਲਦੀਪ ਸਿੰਘ ਵੈਦ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਪੰਜਾਬ ਵਿਜੀਲੈਂਸ ਦੀ ਟੀਮ ਅੱਜ ਸਾਬਕਾ ਵਿਧਾਇਕ ਵੈਦ ਦੇ ਘਰ ਵੀ ਪਹੁੰਚ ਗਈ। ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਕੁਲਦੀਪ ਸਿੰਘ ਵੈਦ ਦੇ ਲੁਧਿਆਣਾ ਦੇ ਸਰਾਭਾ ਨਗਰ ’ਚ ਸਥਿਤ ਰਿਹਾਇਸ਼ ’ਚ ਰੇਡ ਕੀਤੀ ਹੈ। ਧਿਆਨ ਰਹੇ ਕਿ ਕੁਲਦੀਪ ਸਿੰਘ ਵੈਦ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ। ਇਸ ਤੋਂ ਬਾਅਦ ਉਹ ਰਾਜਨੀਤੀ ਵਿਚ ਆਏ ਅਤੇ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਦੀ ਟਿਕਟ ’ਤੇ ਵਿਧਾਇਕ ਵੀ ਬਣ ਗਏ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਕਈ ਮੰਤਰੀ ਅਤੇ ਵਿਧਾਇਕ ਵੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘਿਰ ਚੁੱਕੇ ਹਨ। ਜਿਨ੍ਹਾਂ ਵਿਚ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਅਤੇ ਸੰਗਤ ਸਿੰਘ ਗਿਲਜ਼ੀਆਂ ਆਦਿ ਦੇ ਨਾਮ ਵਰਣਨਯੋਗ ਹਨ। ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਹੈ ਅਤੇ ਉਹ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੋਏ ਭਿ੍ਰਸ਼ਟਾਚਾਰ ਦੀ ਜਾਂਚ ਕਰ ਰਹੀ ਹੈ। ਜਿਸ ਵਿਚ ਕਈ ਮੰਤਰੀ ਅਤੇ ਵਿਧਾਇਕ ਘਿਰ ਚੁੱਕੇ ਹਨ।

 

RELATED ARTICLES
POPULAR POSTS