Breaking News
Home / ਪੰਜਾਬ / ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ’ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲਗਾਇਆ ਧਰਨਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ’ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲਗਾਇਆ ਧਰਨਾ

ਯੂਨੀਵਰਸਿਟੀ ਨੂੰ ਲੋੜੀਂਦੀ ਗਰਾਂਟ ਨਾ ਮਿਲਣ ਦਾ ਮਾਮਲਾ ਗਰਮਾਇਆ
ਪਟਿਆਲਾ/ਬਿਊਰੋ ਨਿਊਜ਼
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਅੱਜ ਸੂਬਾ ਸਰਕਾਰ ਤੋਂ ਗਰਾਂਟਾਂ ਦੀ ਮੰਗ ਲਈ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਧਰਨਾ ਲਗਾ ਦਿੱਤਾ। ਵਿਦਿਆਰਥੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰਕੇ ਧਰਨੇ ’ਤੇ ਬੈਠ ਗਏ ਸਨ ਅਤੇ ਕੈਂਪਸ ਦਾ ਸਾਰਾ ਕੰਮਕਾਜ ਠੱਪ ਹੋ ਗਿਆ ਸੀ। ਇਹ ਵਿਰੋਧ ਭਗਵੰਤ ਮਾਨ ਸਰਕਾਰ ਵੱਲੋਂ ਆਉਣ ਵਾਲੇ ਵਿੱਤੀ ਸਾਲ ਦੇ ਆਪਣੇ ਬਜਟ ਵਿੱਚ ਯੂਨੀਵਰਸਿਟੀ ਲਈ ਆਪਣੀਆਂ ਮੰਗਾਂ ਅਨੁਸਾਰ ਫੰਡ ਅਲਾਟ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਵਿਦਿਆਰਥੀਆਂ ਨੇ ਸਵੇਰੇ 11 ਵਜੇ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰ ਦਿੱਤੇ ਸਨ। ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨਾਲ ਜੁੜ ਕੇ ਉਨ੍ਹਾਂ ਨੇ ਫੰਡਾਂ ਦੀ ਕਮੀ ਦੀ ਮਾਰ ਝੱਲ ਰਹੀ ਯੂਨੀਵਰਸਿਟੀ ਲਈ ਗਰਾਂਟਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਅਣਮਿੱਥੇ ਸਮੇਂ ਲਈ ਧਰਨਾ ਦੇਣਗੇ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਗਰਾਂਟ ਵਧਾਉਣ ਦੀ ਥਾਂ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਪਹਿਲਾਂ ਹੀ ਕਰਜ਼ੇ ਹੇਠ ਚੱਲ ਰਹੀ ਯੂਨੀਵਰਸਿਟੀ ਨੂੰ ਹੋਰ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਬਣਦਾ ਹੱਕ ਦਿਵਾਉਣ ਲਈ ਧਰਨਾ ਲਗਾਉਣਾ ਪਿਆ ਹੈ।

 

Check Also

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਦੀ ਬੀਬੀ ਦੀਆਂ ਤਸਵੀਰਾਂ ਹੋਈਆਂ ਵਾਇਰਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਲਿਆਰਿਆਂ ’ਚ ਮਚਿਆ ਹੜਕੰਪ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ …