Breaking News
Home / ਪੰਜਾਬ / ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੀਤੀ ਰੱਦ

ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੀਤੀ ਰੱਦ

ਜੀਐਨਡੀਯੂ ਹੁਣ ਦੁਬਾਰਾ ਕਰਵਾਏਗੀ ਪੇਪਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀ ਭਰਤੀ ਲਈ ਐਤਵਾਰ ਨੂੰ ਲਿਆ ਗਿਆ ਪੰਜਾਬ ਸਟੇਟ ਟੀਚਰਜ਼ ਇਲਿਜੀਬਿਲਟੀ ਟੈਸਟ (ਪੀਐਸਟੀਈਟੀ) ਵਿਵਾਦਾਂ ਦੇ ਘੇਰੇ ਵਿਚ ਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਇਸਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਮੁੜ ਤੋਂ ਇਹ ਟੈਸਟ ਕਰਵਾਇਆ ਜਾਵੇਗਾ ਅਤੇ ਇਸਦੀ ਜਾਂਚ ਪਿ੍ਰੰਸੀਪਲ ਸੈਕਟਰੀ ਪੱਧਰ ’ਤੇ ਕੀਤੀ ਜਾਵੇਗੀ। ਹਰਜੋਤ ਬੈਂਸ ਨੇ ਕਿਹਾ ਕਿ ਇਸਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਮਾਮਲਾ ਦੀ ਦਰਜ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਘਟਨਾ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਫਸੋਸ ਵੀ ਜਤਾਇਆ ਹੈ ਅਤੇ ਹੁਣ ਬਿਨਾ ਕਿਸੇ ਫੀਸ ਦੇ ਦੁਬਾਰਾ ਪੇਪਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਟੈਸਟ ਦੇ ਸੋਸ਼ਲ ਸਟੱਡੀਜ਼ ਦੇ ਭਾਗ ਲਈ ਤਿਆਰ ਕੀਤੇ ਗਏ ਪ੍ਰਸ਼ਨ ਪੱਤਰ ’ਚ ਜਵਾਬ ਦੇ ਤੌਰ ’ਤੇ ਦਿੱਤੇ ਗਏ ਚਾਰ ਆਪਸ਼ਨਜ਼ ਵਿਚੋਂ ਸਹੀ ਆਪਸ਼ਨ ਨੂੰ ਪਹਿਲਾਂ ਤੋਂ ਹੀ ਬੋਲਡ ਕਰਕੇ ਛਾਪਿਆ ਗਿਆ ਸੀ। ਇਸ ਮਾਮਲੇ ਵਿਚ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਖੜ੍ਹੇ ਹਨ।

 

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …