ਆਈਪੀਐੱਸ ਅਧਿਕਾਰੀ ਜੋਤੀ ਯਾਦਵ ਨਾਲ ਜਲਦੀ ਹੋਵੇਗਾ ਵਿਆਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੰਜਾਬ ਕਾਡਰ ਦੀ ਆਈਪੀਐੱਸ ਅਧਿਕਾਰੀ ਜੋਤੀ ਯਾਦਵ ਨਾਲ ਮੰਗਣਾ ਹੋ ਗਿਆ ਹੈ। ਛੇਤੀ ਹੀ ਸਿੱਖਿਆ ਮੰਤਰੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਈਪੀਐੱਸ ਜੋਤੀ ਯਾਦਵ ਮਾਨਸਾ ਵਿੱਚ ਬਤੌਰ ਪੁਲਿਸ ਕਪਤਾਨ ਹੈੱਡਕੁਆਰਟਰ ਤਾਇਨਾਤ ਹਨ। ਉਂਝ ਹਾਲੇ ਪੰਜਾਬ ਦੇ ਕੈਬਨਿਟ ਮੰਤਰੀ ਦੇ ਵਿਆਹ ਦੀ ਮਿਤੀ ਬਾਰੇ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਸੂਤਰਾਂ ਦੀ ਮੰਨੀਏ ਤਾਂ ਕੈਬਨਿਟ ਮੰਤਰੀ ਇਸੇ ਮਹੀਨੇ ਵਿਆਹ ਦੇ ਬੰਧਨ ਵਿਚ ਬੱਝ ਸਕਦੇ ਹਨ। ਜੋਤੀ ਯਾਦਵ 2019 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਜੋਤ ਸਿੰਘ ਬੈਂਸ ਨੂੰ ਟਵੀਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …