22.1 C
Toronto
Saturday, September 13, 2025
spot_img
Homeਪੰਜਾਬਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸਾਧਿਆ ਸਿਆਸੀ ਨਿਸ਼ਾਨਾ

ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਚਲਾ ਰਹੇ ਹਨ ਸਰਕਾਰ
ਪਟਿਆਲਾ/ਬਿੳੂਰੋ ਨਿੳੂਜ਼
ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ ਅੱਜ ਪਟਿਆਲਾ ਪਹੁੰਚੇ ਅਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਅਫਰਾ ਤਫਰੀ ਵਾਲਾ ਮਾਹੌਲ ਹੈ। ਅੱਜ ਪੰਜਾਬ ਦੇ ਲੋਕ ਕਹਿੰਦੇ ਸੁਣੇ ਜਾ ਸਕਦੇ ਹਨ ਕਿ ਸਰਕਾਰ ਕੋਲੋਂ ਜੋ ਉਮੀਦ ਸੀ, ਉਹ ਉਸ ’ਤੇ ਖਰੀ ਨਹੀਂ ਉਤਰ ਰਹੀ। ਪੰਜਾਬੀ ਯੂਨੀਵਰਸਿਟੀ ਵਿਚ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ ਯੂਨੀਵਰਸਿਟੀ 360 ਕਰੋੜ ਰੁਪਏ ਮੰਗ ਰਹੀ ਸੀ, ਪਰ ਉਸ ਨੂੰ 164 ਕਰੋੜ ਰੁਪਏ ਦੇ ਦਿੱਤੇ। ਜਿਸ ਤੋਂ ਸਾਫ ਹੈ ਕਿ ਦਿੱਲੀ ਵਾਲਿਆਂ ਨੂੰ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਉਹ ਹੀ ਪੰਜਾਬ ਨੂੰ ਚਲਾ ਰਹੇ ਹਨ। ਜਾਖੜ ਨੇ ਇਥੋਂ ਤੱਕ ਕਿਹਾ ਕਿ ਰਾਘਵ ਚੱਢਾ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਲਈ ਫਿੱਟ ਨਹੀਂ ਹਨ। ਜਾਖੜ ਨੇ ਕਾਂਗਰਸ ਪਾਰਟੀ ਦੀ ਵੀ ਆਲੋਚਨਾ ਕੀਤੀ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਪਹਿਲਾਂ ਲੰਬਾ ਸਮਾਂ ਕਾਂਗਰਸ ਵਿਚ ਰਹੇ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।

 

RELATED ARTICLES
POPULAR POSTS