ਪੰਥਕ ਆਗੂਆਂ ਵੱਲੋਂ ਸੰਗਤ ਨੂੰ ਭਲਕੇ ਬੁੱਢਾ ਜੌਹੜ ਪੁੱਜਣ ਦੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਥਕ ਧਿਰਾਂ ਵੱਲੋਂ ਭਲਕੇ 10 ਨਵੰਬਰ ਨੂੰ ਸੱਦਿਆ ਗਿਆ ‘ਸਰਬੱਤ ਖ਼ਾਲਸਾ’ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਪ੍ਰਬੰਧਕਾਂ ਨੇ ਸਿੱਖ ਸੰਗਤ ਨੂੰ ਖ਼ੁਦ ਨੂੰ ਕਿਸੇ ਵੀ ਜੋਖ਼ਮ ਵਿੱਚ ਨਾ ਪਾਉਣ ਤੇ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਅਕਾਲੀ ਦਲ (ਅੰਮ੍ਰਿਤਸਰ), ਮੁਤਵਾਜ਼ੀ ਜਥੇਦਾਰਾਂ ਸਮੇਤ ‘ਸਰਬੱਤ ਖ਼ਾਲਸਾ’ ਦੇ ਪ੍ਰਬੰਧਕਾਂ ਨੇ ਇਹ ਫ਼ੈਸਲਾ ਮੰਗਲਵਾਰ ਦੇਰ ਸ਼ਾਮ ਹਰਿਆਣਾ ਵਿੱਚ ਕਿਸੇ ਅਣਦੱਸੀ ਥਾਂ ‘ਤੇ ਲਿਆ। ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਗੋਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਅਮਰੀਕ ਸਿੰਘ ਅਜਨਾਲਾ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਭਲਕੇ 10 ਨਵੰਬਰ ਨੂੰ ਮੁਤਵਾਜ਼ੀ ਜਥੇਦਾਰਾਂ ਦੀ ਮੀਟਿੰਗ ਰਾਜਸਥਾਨ ਦੇ ਪਿੰਡ ਬੁੱਡਾ ਜੌਹੜ ਵਿਖੇ ਹੋਵੇਗੀ ਤੇ ਉਥੋਂ ਅਗਲਾ ਪੰਥਕ ਐਲਾਨ ਹੋਵੇਗਾ। ਆਗੂਆਂ ਨੇ ਸਿੱਖ ਸੰਗਤ ਨੂੰ ਭਲਕੇ ਬੁੱਢਾ ਜੌਹੜ ਪੁੱਜਣ ਦੀ ਅਪੀਲ ਕੀਤੀ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …