4.7 C
Toronto
Tuesday, November 25, 2025
spot_img
Homeਪੰਜਾਬਪੰਜਾਬ ਕਾਂਗਰਸ ਦਾ ‘ਚਲੋ ਰਾਜਭਵਨ’ ਮਾਰਚ ਹੋਇਆ ਅਸਫਲ

ਪੰਜਾਬ ਕਾਂਗਰਸ ਦਾ ‘ਚਲੋ ਰਾਜਭਵਨ’ ਮਾਰਚ ਹੋਇਆ ਅਸਫਲ

ਕਾਂਗਰਸ ਭਵਨ ਦੇ ਬਾਹਰ ਹੀ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਨੇ ਅੱਜ ਸੋਮਵਾਰ ਨੂੰ ਅਡਾਨੀ ਦੇ ਖਿਲਾਫ ਚੰਡੀਗੜ੍ਹ ਸਥਿਤ ਰਾਜ ਭਵਨ ਤੱਕ ਰੋਸ ਮਾਰਚ ਕੱਢਣ ਦੀ ਤਿਆਰੀ ਕੀਤੀ ਸੀ, ਪਰ ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੰਜਾਬ ਕਾਂਗਰਸ ਭਵਨ ਤੋਂ ਅੱਗੇ ਨਹੀਂ ਜਾਣ ਦਿੱਤਾ। ਇਸ ਦੌਰਾਨ ਕਾਫੀ ਜੱਦੋ ਜਹਿਦ ਤੋਂ ਬਾਅਦ ਪੁਲਿਸ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਕੇ ਬੱਸਾਂ ’ਚ ਬਿਠਾ ਕੇ ਲੈ ਗਈ। ਇਸ ਤੋਂ ਪਹਿਲਾਂ ਪੰਜਾਬ ਦੀ ਸਮੁੱਚੀ ਕਾਂਗਰਸੀ ਲੀਡਰਸ਼ਿਪ ਅਤੇ ਵਰਕਰਾਂ ਨੇ ਰਾਜਾ ਵੜਿੰਗ ਦੀ ਅਗਵਾਈ ਵਿਚ ਚੰਡੀਗੜ੍ਹ ਦੇ ਸੈਕਟਰ 15 ’ਚ ਸਥਿਤ ਪੰਜਾਬ ਕਾਂਗਰਸ ਭਵਨ ਵਿਚ ਵਿਰੋਧ ਪ੍ਰਦਰਸ਼ਨ ਅਤੇ ਭਾਸ਼ਣਬਾਜ਼ੀ ਕੀਤੀ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਹੱਥਾਂ ਵਿਚ ਤਖਤੀਆਂ ਵੀ ਫੜੀਆਂ ਹੋਈਆਂ ਸਨ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

 

RELATED ARTICLES
POPULAR POSTS