ਵਿਜੀਲੈਂਸ ਨੂੰ ਸਾਬਕਾ ਵਿਧਾਇਕ ਦੇ ਘਰੋਂ ਮਿਲੀਆਂ ਹਨ ਸ਼ਰਾਬ ਦੀਆਂ 73 ਬੋਤਲਾਂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕੁਲਦੀਪ ਸਿੰਘ ਵੈਦ ਦੇ ਲੁਧਿਆਣਾ ਸਥਿਤ ਘਰ ਅਤੇ ਦਫਤਰ ਵਿਚ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਉਹਨਾਂ ਦੇ ਘਰੋਂ 73 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਸੀ। ਇਸੇ ਕਰਕੇ ਹੁਣ ਉਹਨਾਂ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੀ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਘਿਰ ਗਏ ਹਨ ਅਤੇ ਉਹ ਵੇਅਰ ਹਾੳੂਸ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਕੁਲਦੀਪ ਸਿੰਘ ਵੈਦ ਨੇ ਕਿਹਾ ਸੀ ਕਿ ਉਹ ਜਾਂਚ ਵਿਚ ਪੂਰਾ ਸਹਿਯੋਗ ਕਰਨਗੇ। ਉਨ੍ਹਾਂ ਨੇ ਵਿਜੀਲੈਂਸ ਦੀ ਇਸ ਕਾਰਵਾਈ ਨੂੰ ਰਾਜਸੀ ਬਦਲਾਖ਼ੋਰੀ ਦੀ ਭਾਵਨਾ ਕਰਾਰ ਦਿੱਤਾ ਹੈ।