Breaking News
Home / ਪੰਜਾਬ / ਪੀਐਮ ਦੀ ਸੁਰੱਖਿਆ ’ਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਕਰ ਸਕਦੀ ਹੈ ਕਾਰਵਾਈ

ਪੀਐਮ ਦੀ ਸੁਰੱਖਿਆ ’ਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਕਰ ਸਕਦੀ ਹੈ ਕਾਰਵਾਈ

9 ਅਫਸਰ ਠਹਿਰਾਏ ਜਾ ਚੁੱਕੇ ਹਨ ਆਰੋਪੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਹੁਣ ਭਗਵੰਤ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਵਿਚ ਹੈ। ਧਿਆਨ ਰਹੇ ਕਿ ਇਹ ਮਾਮਲਾ ਉਸ ਸਮੇਂ ਦਾ ਹੈ ਜਦੋਂ ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਸੀ। ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਬਣਾਈ ਗਈ (ਰਿਟਾਇਰਡ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਤੱਤਕਾਲੀਨ ਪੰਜਾਬ ਸਰਕਾਰ ਦੇ 9 ਵੱਡੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਅਧਾਰ ’ਤੇ ਡਿੳੂਟੀ ਦੌਰਾਨ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਕੀਤਾ ਗਿਆ ਸੀ। ਅਗਲੀ ਕਾਰਵਾਈ ਲਈ ਹੁਣ ਮੁੱਖ ਮਤਰੀ ਭਗਵੰਤ ਮਾਨ ਨੂੰ ਫਾਈਲ ਭੇਜੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਲਾਪਰਵਾਹੀ ਕਰਨ ਵਾਲਿਆਂ ਨੂੰ ਚਾਰਜਸ਼ੀਟ ਕਰਨ ਦੀ ਤਿਆਰੀ ਵਿਚ ਹੈ। ਧਿਆਨ ਰਹੇ ਕਿ ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ’ਤੇ ਪਹੁੰਚੇ ਸਨ। ਮੌਸਮ ਖਰਾਬ ਹੋਣ ਦੇ ਕਾਰਨ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਬਠਿੰਡਾ ਤੋਂ ਫਿਰੋਜ਼ਪੁਰ ਸੜਕੀ ਰਸਤੇ ਭੇਜਿਆ ਗਿਆ। ਜਦੋਂ ਇਹ ਕਾਫਲਾ ਬਠਿੰਡਾ ਹਵਾਈ ਅੱਡੇ ਤੋਂ ਹੁਸੈਨੀਵਾਲਾ ਜਾ ਰਿਹਾ ਸੀ ਤਾਂ ਉਨ੍ਹਾਂ ਦਾ ਕਾਫਲਾ ਰਸਤੇ ਵਿਚ 20 ਮਿੰਟ ਤੱਕ ਰੁਕਿਆ ਸੀ ਅਤੇ ਉਥੋਂ ਹੀ ਪ੍ਰਧਾਨ ਮੰਤਰੀ ਦਾ ਕਾਫਲਾ ਵਾਪਸ ਮੁੜ ਗਿਆ ਸੀ। ਜਿਸ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਸਰਕਾਰ ’ਤੇ ਵੀ ਸਵਾਲ ਉਠੇ ਸਨ।

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …