Breaking News
Home / ਪੰਜਾਬ / ਕਿਸੇ ਵੀ ਪਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਕਰਾਂਗੇ: ਧਾਲੀਵਾਲ

ਕਿਸੇ ਵੀ ਪਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਕਰਾਂਗੇ: ਧਾਲੀਵਾਲ

ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਪਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਬੇੜਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦੀ ਅਪੀਲ ਵੀ ਕੀਤੀ। ਚੰਡੀਗੜ੍ਹ ਵਿਚ ਐੱਨਆਰਆਈ ਕੰਟਰੋਲ ਰੂਮ ਦਾ ਦੌਰਾ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਬੇਝਿਜਕ ਆਪਣੀ ਸ਼ਿਕਾਇਤ ਦਰਜ ਕਰਵਾਏ। ਹਰ ਸਮੱਸਿਆ ਦਾ ਹੱਲ ਸਮਾਂ-ਬੱਧ ਤਰੀਕੇ ਨਾਲ ਕੱਢਿਆ ਜਾਵੇਗਾ। ਉਨ੍ਹਾਂ ਨਾਲ ਐੱਨਆਰਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰਗਨ ਅਤੇ ਏਡੀਜੀਪੀ (ਐੱਨਆਰਆਈ ਮਾਮਲੇ) ਪ੍ਰਵੀਨ ਕੁਮਾਰ ਸਿਨਹਾ ਵੀ ਹਾਜ਼ਰ ਸਨ। ਇਸ ਮੌਕੇ ਧਾਲੀਵਾਲ ਨੇ ਅਜਿਹੇ ਕਈ ਸ਼ਿਕਾਇਤਕਰਤਾਵਾਂ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਜਿਨ੍ਹਾਂ ਨੇ ਆਪਣੀ ਸਮੱਸਿਆ ਜਾਂ ਤਾਂ ਕਿਸੇ ਐੱਨਆਰਆਈ ਸੰਮੇਲਨ ਦੌਰਾਨ ਦੱਸੀ ਸੀ ਜਾਂ ਕੰਟਰੋਲ ਰੂਮ ਵਿੱਚ ਦਰਜ ਕਰਵਾਈ ਸੀ। ਉਨ੍ਹਾਂ ਹਾਜ਼ਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਰਵਾਸੀ ਪੰਜਾਬੀਆਂ ਦੇ ਮਾਮਲੇ ਸਮਾਂ-ਬੱਧ ਤਰੀਕੇ ਨਾਲ ਨਬੇੜੇ ਜਾਣ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …