Breaking News
Home / ਭਾਰਤ / ਲਖੀਮਪੁਰ ਖੀਰੀ ਹਿੰਸਾ ਮਾਮਲੇ ਦੋ ਆਰੋਪੀ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਰਾਹਤ

ਲਖੀਮਪੁਰ ਖੀਰੀ ਹਿੰਸਾ ਮਾਮਲੇ ਦੋ ਆਰੋਪੀ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਰਾਹਤ

ਅਗਲੇ ਹੁਕਮਾਂ ਤੱਕ ਅਸ਼ੀਸ਼ ਮਿਸ਼ਰਾ ਦੀ ਵਧਾਈ ਗਈ ਅੰਤਿ੍ਰਮ ਜ਼ਮਾਨਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਅੱਜ ਅਸ਼ੀਸ਼ ਮਿਸ਼ਰਾ ਦੀ ਅੰਤਿ੍ਰਮ ਜ਼ਮਾਨਤ ਅਗਲੇ ਹੁਕਮਾਂ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਟ੍ਰਾਇਲ ਕੋਰਟ ’ਚ ਚੱਲ ਰਹੀ ਕਾਰਵਾਈ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਮਾਮਲੇ ਦੀ ਟ੍ਰਾਇਲ ਕੋਰਟ ’ਚ ਸਹੀ ਤਰੀਕੇ ਨਾਲ ਸੁਣਵਾਈ ਚੱਲ ਰਹੀ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਲੰਘੀ 25 ਜਨਵਰੀ ਨੂੰ ਕੁੱਝ ਸ਼ਰਤਾਂ ਦੇ ਆਧਾਰ ’ਤੇ ਸੁਪਰੀਮ ਕੋਰਟ ਅਸ਼ੀਸ਼ ਮਿਸ਼ਰਾ ਨੂੰ ਅੱਠ ਹਫਤਿਆਂ ਲਈ ਅੰਤਿ੍ਰਮ ਜ਼ਮਾਨਤ ਦਿੱਤੀ ਸੀ। ਕੋਰਟ ਨੇ ਹੁਕਮ ਦਿੱਤਾ ਸੀ ਕਿ ਇਨ੍ਹਾਂ ਅੱਠ ਹਫਤਿਆਂ ਦੌਰਾਨ ਅਸ਼ੀਸ਼ ਮਿਸ਼ਰਾ ਉਤਰ ਪ੍ਰਦੇਸ਼ ਜਾਂ ਫਿਰ ਰਾਜਧਾਨੀ ਦਿੱਲੀ ਵਿਚ ਹੀ ਰਹਿਣਗੇ ਅਤੇ ਉਹ ਲਖੀਮਪੁਰ ਖੀਰੀ ਮਾਮਲੇ ਨਾਲ ਸਬੰਧਤ ਕਿਸੇ ਵੀ ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰਨਗੇ। ਧਿਆਨ ਰਹੇ ਕਿ ਕਿਸਾਨੀ ਅੰਦੋਲਨ ਦੇ ਚਲਦਿਆਂ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ’ਤੇ ਇਕ ਥਾਰ ਗੱਡੀ ਆ ਚੜ੍ਹੀ ਸੀ ਅਤੇ ਇਸ ਘਟਨਾ ਤੋਂ ਬਾਅਦ ਫੈਲੀ ਹਿੰਸਾ ਦੌਰਾਨ ਦੌਰਾਨ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ ਸੀ।

 

Check Also

ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ

ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …