16.2 C
Toronto
Sunday, October 19, 2025
spot_img
Homeਪੰਜਾਬਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਬਾਦਲਾਂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ...

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਬਾਦਲਾਂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ ਮੁਕੰਮਲ

ਜ਼ਮਾਨਤ ਬਾਰੇ ਭਲਕੇ ਸੁਣਾਇਆ ਜਾ ਸਕਦਾ ਹੈ ਫੈਸਲਾ
ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗਿ੍ਰਫ਼ਤਾਰੀ ਤੋਂ ਬਚਣ ਲਈ ਫਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਗਾਈ ਸੀ। ਜਿਸ ’ਤੇ ਅੱਜ ਲਗਭਗ ਤਿੰਨ ਘੰਟੇ ਬਹਿਸ ਹੋਈ। ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਅਰਜ਼ੀ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਭਲਕੇ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਅਤੇ 15 ਮਾਰਚ ਨੂੰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਲਗਾਈ ਗਈ ਜ਼ਮਾਨਤ ਅਰਜ਼ੀ ’ਤੇ ਫੈਸਲਾ ਸੁਣਾਇਆ ਜਾ ਸਕਦਾ। ਵਿਸ਼ੇਸ਼ ਜਾਂਚ ਟੀਮ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਸਾਜਸ਼ਿ ਰਚੀ ਸੀ ਅਤੇ ਪੜਤਾਲ ਦੌਰਾਨ ਸਾਹਮਣੇ ਆਇਆ ਕਿ 2012 ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਜਾਂਚ ਟੀਮ ਨੇ ਕਿਹਾ ਕਿ ਜੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਮੁਕੱਦਮੇ ਅਤੇ ਇਸ ਦੇ ਗਵਾਹਾਂ ਉੱਪਰ ਪ੍ਰਭਾਵ ਪੈਣ ਦਾ ਖਦਸ਼ਾ ਹੈ। ਉਧਰ ਬਾਦਲਾਂ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਪੜਤਾਲ ਦੌਰਾਨ ਤਿੰਨ ਵਾਰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਪੜਤਾਲ ਦੌਰਾਨ ਪੂਰਾ ਸਹਿਯੋਗ ਕੀਤਾ ਹੈ ਅਤੇ ਜੇ ਚੱਲਦੇ ਮੁਕੱਦਮੇ ਦੌਰਾਨ ਮੁਲਜ਼ਮਾਂ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ।

 

RELATED ARTICLES
POPULAR POSTS