Breaking News
Home / ਪੰਜਾਬ / ਪੰਜਾਬ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਵੀ ਕੀਤਾ ਤਲਬ

ਪੰਜਾਬ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਵੀ ਕੀਤਾ ਤਲਬ

17 ਮਾਰਚ ਪੇਸ਼ ਹੋਣ ਦੇ ਸੰਮਨ ਜਾਰੀ
ਸੰਗਰੂਰ/ਬਿੳੂਰੋ ਨਿੳੂਜ਼
ਪੰਜਾਬ ਵਿਜੀਲੈਂਸ ਦੇ ਰਾਡਾਰ ’ਤੇ ਚੱਲ ਰਹੇ ਸਾਬਕਾ ਮੰਤਰੀਆਂ ਤੇ ਸਾਬਕਾ ਕਾਂਗਰਸੀ ਵਿਧਾਇਕਾਂ ਦੀ ਸੂਚੀ ’ਚ ਇਕ ਨਾਮ ਹੋਰ ਜੁੜ ਗਿਆ ਹੈ। ਵਿਜੀਲੈਂਸ ਨੇ ਹੁਣ ਕਾਂਗਰਸ ਦੇ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ’ਤੇ ਵੀ ਸ਼ਿਕੰਜਾ ਕੱਸਦੇ ਹੋਏ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ 17 ਮਾਰਚ ਨੂੰ ਤਲਬ ਕੀਤਾ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ ਮੰਤਰੀ ਨੂੰ ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ ’ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਪਹਿਲਾਂ ਤੋਂ ਇਕ ਹੋਰ ਮਾਮਲੇ ’ਚ ਚੱਲ ਰਹੀ ਜਾਂਚ ਦੌਰਾਨ ਸਿੰਗਲਾ ਦੇ ਦੋ ਨੇੜਲਿਆਂ ਤੋਂ ਵੀ ਵਿਜੀਲੈਂਸ ਪੁੱਛਗਿੱਛ ਕਰ ਚੁੱਕੀ ਹੈ। ਵਿਜੀਲੈਂਸ ਵੱਲੋਂ ਸੰਗਰੂਰ ਪ੍ਰਸ਼ਾਸਨ ਤੋਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਸਿੰਗਲਾ ਵੱਲੋਂ ਦਾਇਰ ਕੀਤੇ ਗਏ ਸਹੁੰ ਪੱਤਰ ’ਚ ਦਰਜ ਜਾਇਦਾਦ ਦੇ ਵੇਰਵੇ ਤੇ ਸੰਗਰੂਰ ਖੇਤਰ ਉਨ੍ਹਾਂ ਦੀ, ਉਨ੍ਹਾਂ ਦੀ ਪਤਨੀ ਤੇ ਪੁੱਤਰ ਦੀ ਜਾਇਦਾਦ ਦੀ ਜਾਣਕਾਰੀ ਮੰਗੀ ਗਈ ਸੀ। ਇਸਦੀ ਜਾਣਕਾਰੀ ਸਬੰਧਤ ਵਿਭਾਗ ਵੱਲੋਂ ਵਿਜੀਲੈਂਸ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ, ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਲਈ ਸਿੰਗਲਾ ਨੂੰ ਤਲਬ ਕੀਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਕਈ ਸੀਨੀਅਰ ਆਗੂ ਵੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰ ਚੁੱਕੇ ਹਨ, ਜਿਨ੍ਹਾਂ ਵਿਚ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ, ਸੰਗਤ ਸਿੰਘ ਗਿਲਜ਼ੀਆਂ ਅਤੇ ਕੁਲਦੀਪ ਸਿੰਘ ਵੈਦ ਦਾ ਨਾਮ ਵੀ ਸ਼ਾਮਲ ਹੈ। ਪੰਜਾਬ ਵਿਚ ਹੁਣ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਹੈ ਅਤੇ ਇਸ ਸਰਕਾਰ ਨੇ ਕਾਂਗਰਸ ਅਤੇ ਅਕਾਲੀ ਦਲ ਨਾਲ ਸਬੰਧਤ ਕਈ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਆਰੰਭੀ ਹੋਈ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ

ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …