-5.3 C
Toronto
Wednesday, March 18, 2026
spot_img
Homeਪੰਜਾਬਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲੋੜੀਂਦੀ ਗਰਾਂਟ ਦੇਣ ਦਾ ਭਰੋਸਾ

ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲੋੜੀਂਦੀ ਗਰਾਂਟ ਦੇਣ ਦਾ ਭਰੋਸਾ

ਵੀਸੀ ਪ੍ਰੋ. ਅਰਵਿੰਦ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ
ਪਟਿਆਲਾ/ਬਿੳੂਰੋ ਨਿੳੂਜ਼
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗਰਾਂਟ ਘਟਾਉਣ ਮਗਰੋਂ ਪੈਦਾ ਹੋਏ ਰੇੜਕੇ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਯੂਨੀਵਰਸਿਟੀ ਦੀ ਮੰਗ ਅਨੁਸਾਰ 360 ਕਰੋੜ ਰੁਪਏ ਗਰਾਂਟ ਦੇਣ ਦਾ ਫ਼ੈਸਲਾ ਲਿਆ ਹੈ। ਯੂਨੀਵਰਸਿਟੀ ਦੇ ਬੁਲਾਰੇ ਮੁਤਾਬਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਸਮੇਤ ਹੋਰ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਦੌਰਾਨ ਇਹ ਸਹਿਮਤੀ ਬਣੀ ਹੈ। ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਚੀਮਾ, ਮੁੱਖ ਮੰਤਰੀ ਦੇ ਪਿ੍ਰੰਸੀਪਲ ਸਕੱਤਰ, ਵਿੱਤ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਅਤੇ ਪਿ੍ਰੰਸੀਪਲ ਸਕੱਤਰ (ਉਚੇਰੀ ਸਿੱਖਿਆ) ਨਾਲ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਸਰਕਾਰ ਨੇ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਨੂੰ ਸਾਲਾਨਾ 360 ਕਰੋੜ ਰੁਪਏ ਗਰਾਂਟ ਦਿੱਤੀ ਜਾਵੇਗੀ। ਸਰਕਾਰ ਦੇ ਕਹਿਣ ’ਤੇ ਯੂਨੀਵਰਸਿਟੀ ਵੱਲੋਂ 14 ਮਾਰਚ ਨੂੰ ਪਹਿਲੀ ਤਿਮਾਹੀ ਲਈ ਬਣਦੀ ਰਕਮ ਦਾ ਬਿੱਲ ਵੀ ਭੇਜ ਦਿੱਤਾ ਗਿਆ ਹੈ। ਪ੍ਰੋ. ਅਰਵਿੰਦ ਨੇ ਇਸ ’ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ। ਇਸੇ ਦੌਰਾਨ ‘ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ’ ਵੱਲੋਂ ਯੂਨੀਵਰਸਿਟੀ ਦੇ ਗੇਟ ’ਤੇ ਲਾਇਆ ਗਿਆ ਪੱਕਾ ਮੋਰਚਾ ਜਾਰੀ ਰਿਹਾ। ਮੋਰਚੇ ਦੇ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਚਿੱਠੀ ਜਾਰੀ ਹੋਣ ਤੱਕ ਉਨ੍ਹਾਂ ਦਾ ਮੋਰਚਾ ਜਾਰੀ ਰਹੇਗਾ।

 

RELATED ARTICLES

POPULAR POSTS