Breaking News
Home / ਪੰਜਾਬ / ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਬਾਦਲਾਂ ਦੀ ਜ਼ਮਾਨਤ ਅਰਜ਼ੀ ’ਤੇ ਹੁਣ ਭਲਕੇ ਵੀਰਵਾਰ ਨੂੰ ਹੋਵੇਗੀ ਸੁਣਵਾਈ

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਬਾਦਲਾਂ ਦੀ ਜ਼ਮਾਨਤ ਅਰਜ਼ੀ ’ਤੇ ਹੁਣ ਭਲਕੇ ਵੀਰਵਾਰ ਨੂੰ ਹੋਵੇਗੀ ਸੁਣਵਾਈ

ਚਾਰਜਸ਼ੀਟ ਦਾਖਲ ਹੋਣ ਮਗਰੋਂ ਬਾਦਲਾਂ ਨੇ ਅਗਾਊਂ ਜ਼ਮਾਨਤ ਲਈ ਪਾਈ ਹੋਈ ਹੈ ਪਟੀਸ਼ਨ
ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਸੁਖਮੰਦਰ ਸਿੰਘ ਮਾਨ ਵੱਲੋਂ ਅਗਾਊਂ ਜ਼ਮਾਨਤ ਲਈ ਲਗਾਈ ਗਈ ਅਰਜ਼ੀ ’ਤੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵੱਲੋਂ ਭਲਕੇ 16 ਮਾਰਚ ਨੂੰ ਮੁੜ ਸੁਣਵਾਈ ਕੀਤੀ ਜਾਵੇਗੀ। ਜਦਕਿ ਲੰਘੇ ਕੱਲ੍ਹ ਹੋਈ ਬਹਿਸ ਤੋਂ ਬਾਅਦ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ 15 ਮਾਰਚ ਲਈ ਫੈਸਲੇ ਨੂੰ ਰਾਖਵਾਂ ਰੱਖ ਲਿਆ ਸੀ ਪ੍ਰੰਤੂ ਅੱਜ ਫਿਰ ਅਦਾਲਤ ਨੇ ਭਲਕੇ ਇਸ ਮਾਮਲੇ ’ਤੇ ਬਹਿਸ ਕਰਵਾਉਣ ਦਾ ਫੈਸਲਾ ਕੀਤਾ ਹੈ। ਧਿਆਨ ਰਹੇ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਗਿ੍ਰਫ਼ਤਾਰੀ ਤੋਂ ਬਚਣ ਲਈ ਫਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਗਾਈ ਸੀ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …