Breaking News
Home / ਭਾਰਤ / ਇਨਫਲੂਏਂਜਾ ਐਚ3ਐਨ2 ਦੇ ਭਾਰਤ ਵਿਚ ਵਧਣ ਲੱਗੇ ਮਾਮਲੇ

ਇਨਫਲੂਏਂਜਾ ਐਚ3ਐਨ2 ਦੇ ਭਾਰਤ ਵਿਚ ਵਧਣ ਲੱਗੇ ਮਾਮਲੇ

ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਵਿਚ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਦਿੱਲੀ, ਗੁਜਰਾਤ ਅਤੇ ਮਹਾਰਾਸ਼ਟਰ ਸਣੇ ਭਾਰਤ ਦੇ ਕਈ ਸੂਬਿਆਂ ਵਿਚ ਐਚ3ਐਨ2 ਵਾਇਰਸ ਦਾ ਖਤਰਾ ਵਧ ਗਿਆ ਹੈ। ਇਸ ਵਾਇਰਸ ਨਾਲ ਦੇਸ਼ ਵਿਚ ਹੁਣ ਤੱਕ 9 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਅਸਰ ਮਹਾਰਾਸ਼ਟਰ ਵਿਚ ਦੇਖਿਆ ਗਿਆ ਹੈ। ਮਹਾਰਾਸ਼ਟਰ ਵਿਚ ਹੁਣ ਤੱਕ ਸਵਾਈਨ ਫਲੂ ਅਤੇ ਐਚ3ਐਨ2 ਦੇ 350 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚ 58 ਮਰੀਜ਼ ਐਚ3ਐਨ2 ਤੋਂ ਪੀੜਤ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕਰੋਨਾ ਵਾਇਰਸ ਤੋਂ ਬਾਅਦ ਹੁਣ ਉਕਤ ਨਵਾਂ ਵਾਇਰਸ ਭਾਰਤ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਦਵਾਈਆਂ ਲੈਣ ਦੇ ਬਾਵਜੂਦ ਮਰੀਜ਼ਾਂ ਵਲੋਂ ਵਾਰ-ਵਾਰ ਖੰਘ, ਜ਼ੁਕਾਮ ਅਤੇ ਬੁਖਾਰ ਦੀਆਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਇਸ ਵਾਇਰਸ ਦੀ ਲਪੇਟ ਵਿਚ ਆਉਣ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ ਇਸ ਵਾਇਰਸ ਦੇ ਚੱਲਦਿਆਂ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।

 

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …