ਭਗਵੰਤ ਮਾਨ ਨੇ ਕਿਹਾ : ਮੇਰੇ ’ਤੇ ਭਰੋਸਾ ਰੱਖੇ ਪੰਜਾਬ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਅੱਜ 16 ਮਾਰਚ ਨੂੰ ਇਕ ਸਾਲ ਹੋ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲੰਘੇ ਇਕ ਸਾਲ ਵਿਚ ਸਰਕਾਰ ਦੀਆਂ ਸਾਰੀਆਂ ਗਾਰੰਟੀਆਂ ਅਤੇ ਉਪਲਬਧੀਆਂ ਨੂੰ ਗਿਣਾਇਆ। ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਉਨ੍ਹਾਂ ਦਾ ਉਦੇਸ਼ ਅਗਲੀਆਂ ਚੋਣਾਂ ਨਹੀਂ, ਬਲਕਿ ਅਗਲੀ ਪੀੜ੍ਹੀ ਦੇ ਭਵਿੱਖ ਨੂੰ ਖੁਸ਼ਹਾਲ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਪੂਰਨ ਬਹੁਮਤ ਨਾਲ ਜਿੱਤੀ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦਾ ਕੋਈ ਰਾਜਨੀਤਕ ਪਿਛੋਕੜ ਨਹੀਂ ਹੈ ਅਤੇ ਇਹ ਸਾਰੇ ਆਮ ਲੋਕਾਂ ਵਿਚੋਂ ਹੀ ਆਏ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੇ ਸਮੇਂ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨੂੰ ਰੋਜ਼ਗਾਰ ਦੀ ਗਾਰੰਟੀ ਦਿੱਤੀ ਸੀ ਅਤੇ ਇਕ ਸਾਲ ਵਿਚ 26,778 ਨੌਕਰੀਆਂ ਦਿੱਤੀਆਂ ਵੀ ਗਈਆਂ ਹਨ। ਦੂਜੀ ਗਾਰੰਟੀ ਵਿਚ ਬਿਜਲੀ ਬਿੱਲ ਜ਼ੀਰੋ ਦੇ ਟੀਚੇ ਨੂੰ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰੀਬ 87 ਫੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫਤ ਬਿਜਲੀ ਦਿੱਤੀ ਗਈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਹੋਰ ਕਈ ਉਪਲਬਧੀਆਂ ਗਿਣਾਈਆਂ। ਇਸੇ ਦੌਰਾਨ ਸੀਐਮ ਮਾਨ ਨੇ ਐਨ.ਆਰ.ਆਈਜ਼ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ਵਿਚ ਪੰਜਾਬੀਆਂ ਦੀ ਸਰਕਾਰ ਹੈ ਅਤੇ ਉਨ੍ਹਾਂ ਐਨ.ਆਰ.ਆਈਜ਼ ਕੋਲੋਂ ਸਹਿਯੋਗ ਵੀ ਮੰਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਜੋ ਕੰਮ ਕਾਰਜਕਾਲ ਦੇ ਆਖਰੀ ਛੇ ਮਹੀਨਿਆਂ ਵਿਚ ਕਰਦੀਆਂ ਰਹੀਆਂ ਹਨ, ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਛੇ ਮਹੀਨਿਆਂ ਵਿਚ ਹੀ ਕਰ ਦਿੱਤੇ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ’ਤੇ ਭਰੋਸਾ ਰੱਖੋ।
Check Also
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰੇਗੀ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਸਹਾਇਤਾ
ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ …