‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਕਰਨਗੇ ਵਿਆਹ ਸਮਾਗਮ ’ਚ ਸ਼ਿਰਕਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈਪੀਐਸ ਅਫਸਰ ਜੋਤੀ ਯਾਦਵ 25 ਮਾਰਚ ਨੂੰ ਲਾਵਾਂ ਲੈਣਗੇ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਸੁਭਾਗੀ ਜੋੜੀ ਦੇ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਆਨੰਦ ਕਾਰਜ ਹੋਣਗੇ। ਵਿਆਹ ਸਮਾਗਮ ’ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਵੱਡੇ ਸਿਆਸੀ ਆਗੂਆਂ ਦੇ ਸ਼ਿਰਕਤ ਕਰਨ ਦੀ ਸੰਭਾਵਨਾ ਹੈ। ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਪਹਿਲੀ ਵਾਰ ਵਿਧਾਇਕ ਬਣੇ ਹਰਜੋਤ ਸਿੰਘ ਬੈਂਸ ਦੀ ਪੰਜਾਬ ਕੇਡਰ ਦੀ ਆਈਪੀਐਸ ਅਫ਼ਸਰ ਜੋਤੀ ਯਾਦਵ ਨਾਲ ਲੰਘੇ ਦਿਨੀਂ ਮੰਗਣੀ ਹੋਈ ਸੀ। ਜੋਤੀ ਇਸ ਸਮੇਂ ਪੰਜਾਬ ਦੇ ਮਾਨਸਾ ਜ਼ਿਲ੍ਹੇ ’ਚ ਪੁਲਿਸ ਸੁਪਰਡੈਂਟ ਵਜੋਂ ਤਾਇਨਾਤ ਹਨ। ਜਦਕਿ ਹਰਜੋਤ ਬੈਂਸ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਸਿੱਖਿਆ ਮੰਤਰੀ ਹਨ। 32 ਸਾਲਾ ਹਰਜੋਤ ਬੈਂਸ ਪੇਸ਼ੇ ਵਜੋਂ ਇਕ ਵਕੀਲ ਹਨ ਅਤੇ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਦੇ ਰਹਿਣ ਵਾਲੇ ਹਨ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।