ਫੀਡਬੈਕ ਯੂਨਿਟ ਰਾਹੀਂ ਜਾਸੂਸੀ ਕਰਵਾਉਣ ਦਾ ਲੱਗਿਆ ਹੈ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਜੇਲ੍ਹ ਵਿਚ ਬੰਦ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਸੀਬੀਆਈ ਨੇ ਇਕ ਹੋਰ ਮਾਮਲਾ ਦਰਜ ਕੀਤਾ ਹੈ। ਸੀਬੀਆਈ ਨੇ ਦਿੱਲੀ ਸਰਕਾਰ ਦੀ ਫੀਡਬੈਕ ਯੂਨਿਟ ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮਨੀਸ਼ ਸਿਸੋਦੀਆ ਅਤੇ ਹੋਰਨਾਂ ਖਿਲਾਫ਼ ਇਹ ਨਵਾਂ ਮਾਮਲਾ ਦਰਜ ਕੀਤਾ ਹੈ। ਇਸ ਫੀਡਬੈਕ ਯੂਨਿਟ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ 2015 ’ਚ ਸੈਟਅਪ ਕੀਤਾ ਸੀ। ਭਾਜਪਾ ਦਾ ਆਰੋਪ ਹੈ ਕਿ ਇਸ ਯੂਨਿਟ ਦੀ ਆੜ ਦੀ ਵਿਚ ਆਮ ਆਦਮੀ ਪਾਰਟੀ ਦੂਜੀਆਂ ਪਾਰਟੀਆਂ ਦੇ ਸਿਆਸੀ ਆਗੂਆਂ ਦੀ ਜਾਸੂਸੀ ਕਰਵਾ ਰਹੀ ਸੀ। ਉਨ੍ਹਾਂ ’ਤੇ ਇਹ ਵੀ ਆਰੋਪ ਲੱਗਿਆ ਹੈ ਕਿ ਇਸ ਯੂਨਿਟ ’ਚ ਭਰਤੀ ਕਰਨ ਦੇ ਲਈ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਕੋਲੋਂ ਆਗਿਆ ਵੀ ਨਹੀਂ ਲਈ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਸੀਬੀਆਈ ਨੇ ਇਸ ਮਾਮਲੇ ’ਚ ਜੋ ਐਫਆਈਆਰ ਦਰਜ ਕੀਤੀ ਹੈ ਉਸ ਵਿਚ ਮਨੀਸ਼ ਸਿਸੋਦੀਆਂ ਨੂੰ ਮੁੱਖ ਆਰੋਪੀ ਬਣਾਇਆ ਗਿਆ ਹੈ।
Check Also
ਭਾਰਤ ‘ਚ ਦਸ ਲੱਖ ਅਬਾਦੀ ਪਿੱਛੇ ਸਿਰਫ 15 ਜੱਜ
ਇੰਡੀਆ ਜਸਟਿਸ ਸਿਸਟਮ ਰਿਪੋਰਟ 2025 ‘ਚ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਪ੍ਰਤੀ 10 …