ਨਵੀਂ ਦਿੱਲੀ/ਬਿਊਰੋ ਨਿਊਜ਼
ਹਜ਼ਾਰ ਤੇ ਪੰਜ ਸੌ ਦੇ ਨੋਟ ਬੰਦ ਹੋਣ ਮਗਰੋਂ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਅੱਜ ਅਹਿਮ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ 11 ਨਵੰਬਰ ਦੀ ਰਾਤ 12 ਵਜੇ ਤੱਕ ਟੋਲ ਟੈਕਸ ਨਹੀਂ ਦੇਣਾ ਪਵੇਗਾ। ਅੱਜ ਤੋਂ ਲੈ ਕੇ 11 ਨਵੰਬਰ ਤੱਕ ਸਰਕਾਰ ਵੱਲੋਂ ਟੋਲ ਟੈਕਸ ਬੰਦ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨਿਤੀਨ ਗਡਕਰੀ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਨੈਸ਼ਨਲ ਹਾਈਵੇ ‘ਤੇ 11 ਨਵੰਬਰ ਦੀ ਰਾਤ 12 ਵਜੇ ਤੱਕ ਟੋਲ ਟੈਕਸ ਨਹੀਂ ਲੱਗੇਗਾ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …