ਨਵੀਂ ਦਿੱਲੀ : ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਸੰਸਦ ਮੈਂਬਰਾਂ ਦੇ ਬੋਲਣ ਦੀ ਆਜ਼ਾਦੀ ਸਬੰਧੀ ਮੁੱਦੇ ‘ਤੇ ਬਹਿਸ ਕਰਵਾਉਣ ਲਈ ਕੰਮ-ਰੋਕੂ ਮਤਾ ਪੇਸ਼ ਕੀਤਾ। ਜ਼ਿਕਰਯੋਗ ਹੈ ਕਿ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖਿਲਾਫ ਕੀਤੀ ਗਈ ਸ਼ਿਕਾਇਤ ਦੇ ਮੱਦੇਨਜ਼ਰ ਮਨੀਸ਼ ਤਿਵਾੜੀ ਵੱਲੋਂ ਇਹ ਨੋਟਿਸ ਦਿੱਤਾ ਗਿਆ ਹੈ। ਉਨ੍ਹਾਂ ਮੰਗਲਵਾਰ ਨੂੰ ਕਿਹਾ ਕਿ ਲੋਕ ਸਭਾ ਦੀ ਕਾਰਵਾਈ ਦਾ ਸਿਫਰ ਕਾਲ ਤੇ ਹੋਰਨਾਂ ਕਾਰਵਾਈਆਂ ਨੂੰ ਮੁਅੱਤਲ ਕੀਤਾ ਜਾਵੇ ਤੇ ਸੰਸਦ ਮੈਂਬਰਾਂ ਦੇ ਬੋਲਣ ਦੀ ਆਜ਼ਾਦੀ ਸਬੰਧੀ ਮੁੱਦੇ ‘ਤੇ ਬਹਿਸ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 105 ਤਹਿਤ ਸੰਸਦ ਮੈਂਬਰਾਂ ਨੂੰ ਸਦਨ ਵਿੱਚ ਬੋਲਣ ਦੀ ਆਜ਼ਾਦੀ ਮਿਲੀ ਹੋਈ ਹੈ ਤੇ ਧਾਰਾ 105(1) ਤਹਿਤ ਸੰਸਦ ਮੈਂਬਰਾਂ ਨੂੰ ਸੰਸਦ ਵੱਲੋਂ ਬਣਾਏ ਗਏ ਨਿਯਮਾਂ ਤਹਿਤ ਬੋਲਣ ਦੀ ਆਜ਼ਾਦੀ ਮਿਲਣੀ ਚਾਹੀਦੀ ਹੈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …