Breaking News
Home / ਹਫ਼ਤਾਵਾਰੀ ਫੇਰੀ / ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਜੋਤੀ ਯਾਦਵ 25 ਮਾਰਚ ਨੂੰ ਲੈਣਗੇ ਲਾਵਾਂ

ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਜੋਤੀ ਯਾਦਵ 25 ਮਾਰਚ ਨੂੰ ਲੈਣਗੇ ਲਾਵਾਂ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈਪੀਐਸ ਅਫਸਰ ਜੋਤੀ ਯਾਦਵ 25 ਮਾਰਚ ਨੂੰ ਲਾਵਾਂ ਲੈਣਗੇ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਸੁਭਾਗੀ ਜੋੜੀ ਦੇ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਆਨੰਦ ਕਾਰਜ ਹੋਣਗੇ। ਵਿਆਹ ਸਮਾਗਮ ‘ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਵੱਡੇ ਸਿਆਸੀ ਆਗੂਆਂ ਦੇ ਸ਼ਿਰਕਤ ਕਰਨ ਦੀ ਸੰਭਾਵਨਾ ਹੈ। ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਪਹਿਲੀ ਵਾਰ ਵਿਧਾਇਕ ਬਣੇ ਹਰਜੋਤ ਸਿੰਘ ਬੈਂਸ ਦੀ ਪੰਜਾਬ ਕੇਡਰ ਦੀ ਆਈਪੀਐਸ ਅਫ਼ਸਰ ਜੋਤੀ ਯਾਦਵ ਨਾਲ ਲੰਘੇ ਦਿਨੀਂ ਮੰਗਣੀ ਹੋਈ ਸੀ। ਜੋਤੀ ਇਸ ਸਮੇਂ ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਪੁਲਿਸ ਸੁਪਰਡੈਂਟ ਵਜੋਂ ਤਾਇਨਾਤ ਹਨ। ਜਦਕਿ ਹਰਜੋਤ ਬੈਂਸ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਸਿੱਖਿਆ ਮੰਤਰੀ ਹਨ। 32 ਸਾਲਾ ਹਰਜੋਤ ਬੈਂਸ ਪੇਸ਼ੇ ਵਜੋਂ ਇਕ ਵਕੀਲ ਹਨ ਅਤੇ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਦੇ ਰਹਿਣ ਵਾਲੇ ਹਨ।

 

Check Also

ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’

ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …