10.3 C
Toronto
Saturday, November 8, 2025
spot_img
Homeਪੰਜਾਬਸੁਖਬੀਰ ਬਾਦਲ ਵੱਲੋਂ ਕੇਂਦਰੀ ਮੰਤਰੀ ਮਾਂਡਵੀਆ ਨਾਲ ਮੁਲਾਕਾਤ

ਸੁਖਬੀਰ ਬਾਦਲ ਵੱਲੋਂ ਕੇਂਦਰੀ ਮੰਤਰੀ ਮਾਂਡਵੀਆ ਨਾਲ ਮੁਲਾਕਾਤ

ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਫਿਰੋਜ਼ਪੁਰ ‘ਚ ਜਲਦ ਹੀ 100 ਬੈੱਡ ਦਾ ਪੀਜੀਆਈ ਸੈਟੇਲਾਈਟ ਸੈਂਟਰ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਲਈ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਨੇ ਸਹਿਮਤੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਉਨ੍ਹਾਂ ਦਿੱਲੀ ਵਿੱਚ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ। ਸੁਖਬੀਰ ਸਿੰਘ ਬਾਦਲ ਨੇ ਨਵੀਂ ਦਿੱਲੀ ਵਿਚ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਮੰਗ ਪੱਤਰ ਵੀ ਸੌਂਪਿਆ। ਬਾਦਲ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਸਾਲ 2016 ‘ਚ ਇਸ ਦੀ ਮਨਜ਼ੂਰੀ ਮਿਲਣ ਮਗਰੋਂ 27.5 ਏਕੜ ਜ਼ਮੀਨ ਪੀਜੀਆਈ ਸੈਟੇਲਾਈਟ ਸੈਂਟਰ ਵਾਸਤੇ ਤਬਦੀਲ ਕਰ ਦਿੱਤੀ ਸੀ ਪਰ ਪਿਛਲੀ ਕਾਂਗਰਸ ਸਰਕਾਰ ਤੇ ਹੁਣ ‘ਆਪ’ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ‘ਚ ਕੋਈ ਦਿਲਚਸਪੀ ਨਹੀਂ ਵਿਖਾਈ। ਬਾਦਲ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਸ ਪ੍ਰਾਜੈਕਟ ਲਈ ਥਾਂ ਪੀਜੀਆਈ ਚੰਡੀਗੜ੍ਹ ਕਮੇਟੀ ਨੂੰ ਟਰਾਂਸਫਰ ਕਰਨ ਦੇ ਨਾਲ-ਨਾਲ 490.54 ਕਰੋੜ ਰੁਪਏ ਦੀ ਮਨਜ਼ੂਰੀ ਵੀ ਦਿੱਤੀ ਗਈ ਸੀ ਪਰ ਫਿਰ ਵੀ ਇਹ ਪ੍ਰਾਜੈਕਟ ਸੱਤ ਸਾਲ ਪੱਛੜ ਗਿਆ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕਾਂ ਨੂੰ ਸਪੈਸ਼ਲਟੀ ਕੇਅਰ ਵਾਸਤੇ ਦੂਰ-ਦੁਰਾਡੇ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਇਹ ਪ੍ਰਾਜੈਕਟ ਮੁਕੰਮਲ ਹੋਣ ‘ਤੇ ਇਸ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਇਸ ਦਾ ਬਹੁਤ ਲਾਭ ਮਿਲੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਛੇਤੀ ਰੱਖਿਆ ਜਾਵੇ ਤੇ ਇਸ ਮਗਰੋਂ ਇਸ ਦੀ ਉਸਾਰੀ ਤੇਜ਼ੀ ਨਾਲ ਕੀਤੀ ਜਾਵੇ। ਬਾਦਲ ਨੇ ਸੂਬਾ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਘਟਾਉਣ ਦੀ ਵੀ ਨਿਖੇਧੀ ਕੀਤੀ।

RELATED ARTICLES
POPULAR POSTS