Breaking News
Home / ਪੰਜਾਬ / ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਵਰ੍ਹਾ ਮਨਾਇਆ

ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਵਰ੍ਹਾ ਮਨਾਇਆ

ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੱਤੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਆਪਣੇ ਦਿਨ-ਤਿਉਹਾਰ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਉਣ ਦੀ ਅਪੀਲ ਕੀਤੀ। ਇਸ ਦੌਰਾਨ ਜਥੇਦਾਰ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਵੀ ਦਿੱਤੀ। ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕੀਤਾ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਨਾਨਕਸ਼ਾਹੀ ਵਰ੍ਹੇ 555 ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਆ। ਉਨ੍ਹਾਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਦਿਆਂ ਜਥੇਬੰਦਕ ਤੌਰ ‘ਤੇ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਏ ਤਾਂ ਜੋ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੇ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ।
ਇੱਕ ਵੱਖਰੇ ਸੰਦੇਸ਼ ਵਿੱਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਨੂੰ ਆਪਣੇ ਕੌਮੀ ਦਿਹਾੜੇ ਅਤੇ ਦਿਨ-ਤਿਉਹਾਰ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਉਣੇ ਚਾਹੀਦੇ ਹਨ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …