29.1 C
Toronto
Friday, July 31, 2026
spot_img
Homeਪੰਜਾਬਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਨੂੰ ਉਮੀਦਵਾਰ...

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਨੂੰ ਉਮੀਦਵਾਰ ਐਲਾਨਿਆ

‘ਭਾਰਤ ਜੋੜੋ ਯਾਤਰਾ’ ਦੌਰਾਨ ਚੌਧਰੀ ਦੀ ਦਿਲ, ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸਹਿਮਤੀ ਤੋਂ ਬਾਅਦ ਜਨਰਲ ਸਕੱਤਰ ਮੁਕੁਲ ਵਾਸਨਿਕ ਨੇ ਕੀਤਾ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦੀ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਗਈ ‘ਭਾਰਤ ਜੋੜੋ ਯਾਤਰਾ’ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਸੀ। ਇਸੇ ਕਰਕੇ ਜਲੰਧਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਇਹ ਚੋਣਾਂ 6 ਮਹੀਨੇ ਦੇ ਅੰਦਰ ਜੁਲਾਈ 2023 ਤੱਕ ਕਰਵਾਈ ਜਾਣੀ ਹੈ। ਕਾਂਗਰਸ ਪਾਰਟੀ ਨੇ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

 

RELATED ARTICLES
POPULAR POSTS