9 C
Toronto
Monday, October 27, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ 'ਚ ਨਹੀਂ ਘਟੀ ਦਿਲਾਂ...

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ‘ਚ ਨਹੀਂ ਘਟੀ ਦਿਲਾਂ ਦੀ ਦੂਰੀ

ਰਾਜਪਾਲ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕਾਪੀ ਮੁੜ ਨਸ਼ਰ ਕੀਤੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਆਪਸੀ ਮਨ ਮੁਟਾਵ ਹਾਲੇ ਦੂਰ ਨਹੀਂ ਹੋਇਆ ਹੈ। ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦਾ ਬੁੱਧਵਾਰ ਨੂੰ ਅੰਮ੍ਰਿਤਸਰ ਵਿਚ ਜਦੋਂ ਆਗਾਜ਼ ਹੋਇਆ ਹੈ ਤਾਂ ਰਾਜਪਾਲ ਨੇ ਸੁਪਰੀਮ ਕੋਰਟ ਦੇ ਉਸ ਫ਼ੈਸਲੇ ਦੀ ਕਾਪੀ ਨੂੰ ਮੀਡੀਆ ‘ਚ ਵਿਸ਼ੇਸ਼ ਤੌਰ ‘ਤੇ ਨਸ਼ਰ ਕੀਤਾ ਹੈ ਜੋ ਫ਼ੈਸਲਾ ਬਜਟ ਸੈਸ਼ਨ ਸੱਦਣ ਬਾਰੇ ਸੁਪਰੀਮ ਕੋਰਟ ਨੇ ਸੁਣਾਇਆ ਸੀ। ਇਸ ਤੋਂ ਪਹਿਲਾਂ ਜਦੋਂ ਪੰਜਾਬ ਵਿਚ 23 ਫਰਵਰੀ ਨੂੰ ਮੈਗਾ ਨਿਵੇਸ਼ਕ ਸੰਮੇਲਨ ਸ਼ੁਰੂ ਹੋਇਆ ਸੀ ਤਾਂ ਉਸ ਦਿਨ ਰਾਜਪਾਲ ਨੇ ਬਜਟ ਸੈਸ਼ਨ ਬੁਲਾਏ ਜਾਣ ਬਾਰੇ ਫ਼ੌਰੀ ਫ਼ੈਸਲਾ ਲੈਣ ਤੋਂ ਟਾਲਾ ਵੱਟਿਆ ਸੀ।
ਸਿਆਸੀ ਹਲਕਿਆਂ ਅਨੁਸਾਰ ਹੁਣ ਜਦੋਂ ਬਜਟ ਸੈਸ਼ਨ ਦਾ ਰੇੜਕਾ ਵੀ ਖ਼ਤਮ ਹੋ ਚੁੱਕਾ ਹੈ ਤਾਂ ਸੁਪਰੀਮ ਕੋਰਟ ਵੱਲੋਂ 28 ਫਰਵਰੀ ਨੂੰ ਸੁਣਾਏ ਫ਼ੈਸਲੇ ਦੀ ਕਾਪੀ ਵਿਸ਼ੇਸ਼ ਤੌਰ ‘ਤੇ ਮੀਡੀਆ ‘ਚ ਨਸ਼ਰ ਕਰਨਾ ਕਈ ਸੁਆਲ ਖੜ੍ਹੇ ਕਰਦਾ ਹੈ। ਰਾਜ ਭਵਨ ਦੇ ਲੋਕ ਸੰਪਰਕ ਵਿੰਗ ਵੱਲੋਂ ਸੂਚਨਾ ਹਿੱਤ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕਾਪੀ ਭੇਜੀ ਗਈ ਹੈ। ਇਸ ਵਿਚ ਉਨ੍ਹਾਂ ਹਿੱਸਿਆਂ ਨੂੰ ਉਜਾਗਰ ਕੀਤਾ ਗਿਆ ਹੈ ਜੋ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਫ਼ਰਜ਼ਾਂ ਬਾਰੇ ਸੁਚੇਤ ਕਰਦੇ ਹਨ।

RELATED ARTICLES
POPULAR POSTS