ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਮਾਮਲੇ ਵਿਚ ਕੀਤਾ ਗਿਆ ਸੀ ਤਲਬ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅੱਜ ਵਿਜੀਲੈਂਸ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਗਈ। ਇਸ ਤੋਂ ਪਹਿਲਾਂ ਵਿਜੀਲੈਂਸ ਦੀ ਟੀਮ ਵੱਲੋਂ ਪੁੱਛਗਿੱਛ ਲਈ ਬ੍ਰਹਮ ਮਹਿੰਦਰਾ ਨੂੰ ਅਲੱਗ-ਅਲੱਗ ਸਮੇਂ ’ਤੇ ਤਿੰਨ ਨੋਟਿਸ ਭੇਜੇ ਗਏ ਸਨ ਪ੍ਰੰਤੂ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆ ਪੇਸ਼ ਨਹੀਂ ਹੋ ਸਕੇ ਸਨ। ਜਦਕਿ ਇਸ ਤੋਂ ਪਹਿਲਾਂ ਬ੍ਰਹਮ ਮਹਿੰਦਰਾ ਨੇ ਵਿਜੀਲੈਂਸ ਕਮਿਸ਼ਨ ਕੋਲ ਇਕ ਅਰਜ਼ੀ ਵੀ ਲਗਾਈ ਸੀ, ਜਿਸ ’ਚ ਉਨ੍ਹਾਂ ਨੇ ਵਿਜੀਲੈਂਸ ਵੱਲੋਂ ਉਨ੍ਹਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਗਲਤ ਦੱਸਿਆ ਸੀ। ਪ੍ਰੰਤੂ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਦਖਲ ਨਾ ਦੇਣ ਲਈ ਕਿਹਾ ਸੀ ਅਤੇ ਨਾਲ ਹੀ ਜਾਂਚ ਟੀਮ ਨੂੰ ਵੀ ਕਾਰਵਾਈ ਸਬੰਧੀ ਵਿਚਾਰ ਕਰਨ ਲਈ ਕਿਹਾ ਗਿਆ ਸੀ। ਇਥੇ ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਵੱਲੋਂ ਹੁਣ ਤੱਕ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਕਾਨੂੰਨੀ ਕੀਤੀ ਜਾ ਰਹੀ ਚੁੱਕੀ ਹੈ। ਜਿਨ੍ਹਾਂ ਵਿਚੋਂ ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਜੇਲ੍ਹ ’ਚ ਬੰਦ ਹਨ। ਇਨ੍ਹਾਂ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ਼ ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …