ਕੇਂਦਰ ਸਰਕਾਰ ਨੇ ਚਿੱਠੀ ਲਿਖ 6 ਰਾਜ ਨੂੰ ਟੈਸਟਿੰਗ ਅਤੇ ਵੈਕਸੀਨੇਸ਼ਨ ਵਧਾਉਣ ਦੇ ਦਿੱਤੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਭਰ ’ਚ ਫਿਰ ਤੋਂ ਕਰੋਨਾ ਦੇ 700 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ 6 ਰਾਜਾਂ ਨੂੰ ਇਕ ਚਿੱਠੀ ਲਿਖੀ ਹੈ। ਇਹ ਚਿੱਠੀ ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਸਰਕਾਰਾਂ ਨੂੰ ਭੇਜੀ ਗਈ ਹੈ। ਕੇਂਦਰ ਸਰਕਾਰ ਨੇ ਇਨ੍ਹਾਂ ਰਾਜਾਂ ਨੂੰ ਕਰੋਨਾ ਦੇ ਵਧਦੇ ਹੋਏ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਨੂੰ ਕੰਟਰੋਲ ਕਰਨ ਲਈ ਕਿਹਾ ਹੈ। ਇਸ ਦੇ ਲਈ ਟੈਸਟਿੰਗ, ਟ੍ਰੀਟਿੰਗ ਅਤੇ ਵੈਕਸੀਨੇਸ਼ਨ ਵਧਾਉਣ ਦੀ ਇਨ੍ਹਾਂ ਰਾਜਾਂ ਨੂੰ ਕੇਂਦਰ ਸਰਕਾਰ ਵੱਲੋਂ ਸਲਾਹ ਦਿੱਤੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਲੰਘੇ ਦਿਨੀਂ ਦੇਸ਼ ਭਰ ’ਚ ਕਰੋਨਾ ਦੇ 700 ਤੋਂ ਜਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਕਰੋਨਾ ਦੇ ਇੰਨੇ ਜ਼ਿਆਦਾ ਨਵੇਂ ਮਾਮਲੇ ਸਮੁੱਚੇ ਦੇਸ਼ ਭਰ ’ਚ 4 ਮਹੀਨਿਆਂ ਬਾਅਦ ਸਾਹਮਣੇ ਆਏ ਹਨ ਜਦਕਿ ਇਸ ਤੋਂ ਪਹਿਲਾਂ 12 ਨਵੰਬਰ ਨੂੰ 734 ਮਾਮਲੇ ਦਰਜ ਕੀਤੇ ਗਏ ਸਨ। ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਭਰ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 4623 ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਉਪਰੋਕਤ ਛੇ ਰਾਜਾਂ ਨੂੰ ਸਥਿਤੀ ’ਤੇ ਸਖਤ ਨਜ਼ਰ ਰੱਖਣ ਦੀ ਕੇਂਦਰ ਸਰਕਾਰ ਵੱਲੋਂ ਅਪੀਲ ਕੀਤੀ ਗਈ ਤਾਂ ਜੋ ਇਨ੍ਹਾਂ ਵਧਦੇ ਮਾਮਲਿਆਂ ਨੂੰ ਰੋਕਿਆ ਜਾ ਸਕੇ।
Check Also
ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼
ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …