Home / ਪੰਜਾਬ / ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਹੋ ਸਕਦੇ ਹਨ ਜੇਲ੍ਹ ਤੋਂ ਰਿਹਾਅ

ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਹੋ ਸਕਦੇ ਹਨ ਜੇਲ੍ਹ ਤੋਂ ਰਿਹਾਅ

ਰੋਡਰੇਜ਼ ਮਾਮਲੇ ’ਚ ਪਟਿਆਲਾ ਦੀ ਸੈਂਟਰਲ ਜੇਲ੍ਹ ’ਚ ਸਜ਼ਾ ਕੱਟ ਰਹੇ ਹਨ ਸਿੱਧੂ
ਪਟਿਆਲਾ/ਬਿਊਰੋ ਨਿਊਜ਼ : ਰੋਡਰੇਜ਼ ਮਾਮਲੇ ’ਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ 1 ਅਪ੍ਰੈਲ ਨੂੰ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਰੋਡਰੇਜ਼ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਮਾਨਯੋਗ ਸੁਪਰੀਮ ਕੋਰਟ 19 ਮਈ 2022 ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ ਨਾਲ ਉਨ੍ਹਾਂ ਨੂੰ 18 ਮਈ 2023 ਤੱਕ ਜੇਲ੍ਹ ’ਚ ਰਹਿਣਾ ਪੈਣਾ ਸੀ ਪ੍ਰੰਤੂ ਜੇਲ੍ਹ ਨਿਯਮਾਂ ਅਨੁਸਾਰ ਜੇਲ੍ਹ ’ਚ ਬੰਦ ਹਰ ਕੈਦੀ ਨੂੰ ਇਕ ਮਹੀਨੇ ਅੰਦਰ ਚਾਰ ਛੁੱਟੀਆਂ ਮਿਲਦੀਆਂ ਹਨ। ਸਿੱਧੂ ਨੇ ਸੁਣਾਈ ਗਈ 1 ਸਾਲ ਦੀ ਸਜ਼ਾ ਦੌਰਾਨ ਜੇਲ੍ਹ ਵਿਚੋਂ ਇਕ ਵੀ ਛੁੱਟੀ ਨਹੀਂ ਕੀਤੀ, ਜਿਸ ਅਨੁਸਾਰ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਯਾਨੀ ਕੀ ਮਾਰਚ 2023 ਦੇ ਆਖਰ ਤੱਕ ਪੂਰੀ ਹੋ ਜਾਵੇਗੀ ਅਤੇ ਉਹ 1 ਅਪ੍ਰੈਲ ਨੂੰ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਗਣਤੰਤਰ ਦਿਵਸ ਮੌਕੇ ਵੀ ਜੇਲ੍ਹ ’ਚ ਬੰਦ ਕੁੱਝ ਕੈਦੀਆਂ ਦੇ ਚੰਗੇ ਵਿਵਹਾਰ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਰਿਹਾਅ ਕਰ ਦਿੱਤਾ ਜਾਂਦਾ ਹੈ। ਇਸੇ ਦੌਰਾਨ ਲੰਘੀ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਵਿਚੋਂ ਬਾਹਰ ਆਉਣ ਦੀ ਚਰਚਾ ਨੇ ਜ਼ੋਰ ਫੜਿਆ ਸੀ ਅਤੇ ਪਟਿਆਲਾ ਵਿਚ ਉਨ੍ਹਾਂ ਦੇ ਸਵਾਗਤ ਲਈ ਥਾਂ-ਥਾਂ ’ਤੇ ਸਵਾਗਤੀ ਬੋਰਡ ਵੀ ਲੱਗ ਚੁੱਕੇ ਸਨ ਪ੍ਰੰਤੂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਕਿਸੇ ਵੀ ਕੈਦੀ ਨੂੰ ਜੇਲ੍ਹ ਤੋਂ ਰਿਹਾਅ ਕਰਨ ਲਈ ਮਨਜ਼ੂਰੀ ਨਹੀਂ ਦਿੱਤੀ ਸੀ ਅਤੇ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕੇ ਸਨ।

Check Also

ਪੰਜਾਬ ’ਚ ਬਿਜਲੀ ਹੋਈ ਮਹਿੰਗੀ 

ਵਧੀਆਂ ਹੋਈਆਂ ਦਰਾਂ 16 ਜੂਨ ਤੋਂ ਹੋਣਗੀਆਂ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਬਾਅਦ …