ਕਿਹਾ : ਸਰਕਾਰ ਸੂਬੇ ਅੰਦਰ ਡਰ ਦਾ ਮਾਹੌਲ ਨਾ ਬਣਾਏ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜਵਾਨਾਂ ਨੂੰ ਜਾਣ ਬੁੱਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ। ਬਿਨਾਂ ਕਿਸੇ ਆਰੋਪ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਫ਼ੜ੍ਹੋ-ਫ਼ੜ੍ਹਾਈ ਸੂਬੇ ਦੇ ਹਿੱਤ ਵਿਚ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕਈ ਦੌਰ ਵੇਖੇ ਹਨ ਅਤੇ ਸੂਬੇ ਦੀ ਮੌਜੂਦਾ ਸਰਕਾਰ ਵਲੋਂ ਹਾਲਾਤ ਨੂੰ ਤਲਖ਼ ਕਰਨ ਵਿਚ ਇਕ ਹੋਰ ਅਧਿਆਇ ਸ਼ਾਮਿਲ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਕੋਈ ਕਸੂਰ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਤੌਰ ’ਤੇ ਹੀ ਕਾਰਵਾਈ ਕੀਤੀ ਜਾ ਸਕਦੀ ਹੈ। ਕਿਸੇ ਵੀ ਵਰਤਾਰੇ ਦੀ ਆੜ ਹੇਠ ਸਰਕਾਰ ਨੂੰ ਸੂਬੇ ਅੰਦਰ ਡਰ ਦਾ ਮਾਹੌਲ ਬਿਲਕੁਲ ਨਹੀਂ ਬਣਾਉਣਾ ਚਾਹੀਦਾ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …