ਦਿੱਲੀ ਦਾ ਬਜਟ ਨਾ ਰੋਕਣ ਦੀ ਕੀਤੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਅੱਜ ਮੰਗਲਵਾਰ ਨੂੰ ਆਪਣਾ ਬਜਟ ਪੇਸ਼ ਕੀਤਾ ਜਾਣਾ ਸੀ ਪ੍ਰੰਤੂ ਆਖਰੀ ਸਮੇਂ ’ਤੇ ਗ੍ਰਹਿ ਮੰਤਰਾਲੇ ਨੇ ਬਜਟ ਪੇਸ਼ ਕਰਨ ’ਤੇ ਰੋਕ ਲਗਾ ਦਿੱਤੀ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਨੇ ਕੇਜਰੀਵਾਲ ਸਰਕਾਰ ਕੋਲੋਂ ਇਸ਼ਤਿਹਾਰਾਂ ਸਮੇਤ ਤਿੰਨ ਮੁੱਦਿਆਂ ’ਤੇ ਜਵਾਬ ਮੰਗਿਆ ਹੈ। ਇਸ ਮਾਮਲੇ ਨੂੰ ਲੈ ਕੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ ਅਤੇ ਉਨ੍ਹਾਂ ਦਿੱਲੀ ਦੇ ਬਜਟ ਨੂੰ ਨਾ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਤੁਸੀਂ ਦਿੱਲੀ ਦੇ ਲੋਕਾਂ ਨਾਲ ਨਰਾਜ਼ ਕਿਉਂ ਹੋ ਅਤੇ ਮੇਹਰਬਾਨੀ ਕਰਕੇ ਬਜਟ ਨੂੰ ਨਾ ਰੋਕੋ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੰਘੇ ਕੱਲ੍ਹ ਇਕ ਟਵੀਟ ਕੀਤਾ ਸੀ, ਜਿਸ ’ਚ ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਵਿਧਾਨ ਸਭਾ ’ਚ ਪੇਸ਼ ਹੋਣ ਵਾਲੇ ਦਿੱਲੀ ਸਰਕਾਰ ਦੇ ਬਜਟ ’ਤੇ ਰੋਕ ਲਗਾ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਦਿੱਲੀ ’ਚ ਪੇਸ਼ ਹੋਣ ਵਾਲੇ ਬਜਟ ’ਤੇ ਕੇਂਦਰ ਸਰਕਾਰ ਨੇ ਇਕ ਦਿਨ ਪਹਿਲਾਂ ਰੋਕ ਲਗਾ ਦਿੱਤੀ ਹੋਵੇ। ਉਨ੍ਹਾਂ ਇਸ ਨੂੰ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਦੀ ਗੁੰਡਾਗਰਦੀ ਦੱਸਿਆ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …