ਭਗਵੰਤ ਮਾਨ ਅਤੇ ਕੇਜਰੀਵਾਲ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
ਚੰਡੀਗੜ੍ਹ/ਬਿੳੂਰੋ ਨਿੳੂਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਪੰਜਾਬ ਪਹੁੰਚ ਰਹੇ ਹਨ। ਜਾਣਕਾਰੀ ਮਿਲੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਜਲੰਧਰ ਨੇੜੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਇਸਦੇ ਚੱਲਦਿਆਂ ਡੇਰਾ ਸੱਚਖੰਡ ਬੱਲਾਂ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਤਿਆਰੀਆਂ ਸਬੰਧੀ ਜਾਇਜ਼ਾ ਵੀ ਲਿਆ ਹੈ। ਇਲਾਕੇ ਵਿਚ ਪੁਲਿਸ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਹਰ ਆਉਣ ਜਾਣ ਵਾਲੇ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਵੀ ਹੋਣੀ ਹੈ। ਭਾਵੇਂ ਇਸ ਸਬੰਧੀ ਅਜੇ ਤੱਕ ਚੋਣ ਕਮਿਸ਼ਨ ਵਲੋਂ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ, ਪਰ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਧਾਰਮਿਕ ਸਥਾਨਾਂ ’ਤੇ ਪਹੁੰਚਣਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ।