3.2 C
Toronto
Monday, March 23, 2026
spot_img
Homeਪੰਜਾਬਪੰਜਾਬ ਦੇ 6 ਜ਼ਿਲ੍ਹਿਆਂ ’ਚ ਅਜੇ ਤੱਕ ਇੰਟਰਨੈੱਟ ਸੇਵਾ ਰਹੇਗੀ ਠੱਪ

ਪੰਜਾਬ ਦੇ 6 ਜ਼ਿਲ੍ਹਿਆਂ ’ਚ ਅਜੇ ਤੱਕ ਇੰਟਰਨੈੱਟ ਸੇਵਾ ਰਹੇਗੀ ਠੱਪ

ਗ੍ਰਹਿ ਵਿਭਾਗ ਨੇ ਆਦੇਸ਼ ਕੀਤੇ ਜਾਰੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ 23 ਮਾਰਚ ਨੂੰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾ ਬਹਾਲ ਹੋ ਜਾਵੇਗੀ। ਇਹ ਆਦੇਸ਼ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਤਰਨਤਾਰਨ, ਫਿਰੋਜ਼ਪੁਰ, ਸੰਗਰੂਰ, ਮੋਗਾ, ਅੰਮਿ੍ਰਤਸਰ ਦਾ ਅਜਨਾਲਾ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਤੇ ਐੱਸਐੱਮਐੱਸ ਸੇਵਾ ਬੰਦ ਰਹੇਗੀ। ਪੰਜਾਬ ਵਿਚ ਇੰਟਰਨੈਟ ਸੇਵਾਵਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਸਬੰਧੀ ਚੱਲ ਰਹੀਆਂ ਖਬਰਾਂ ਨੂੰ ਲੈ ਕੇ ਬੰਦ ਕੀਤੀਆਂ ਗਈਆਂ ਸਨ। ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕੀਤਾ ਹੋਇਆ ਹੈ। ਪੰਜਾਬ ਵਿੱਚ ਲੰਘੇ ਸ਼ਨੀਵਾਰ ਦੁਪਹਿਰ ਤੋਂ ਇੰਟਰਨੈੱਟ ਸੇਵਾ ਬੰਦ ਚੱਲ ਰਹੀ ਸੀ।

 

RELATED ARTICLES
POPULAR POSTS