Breaking News
Home / ਪੰਜਾਬ / ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਕੋਲੋਂ ਵਿਜੀਲੈਂਸ ਨੇ ਕੀਤੀ ਪੁਛਗਿੱਛ

ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਕੋਲੋਂ ਵਿਜੀਲੈਂਸ ਨੇ ਕੀਤੀ ਪੁਛਗਿੱਛ

ਆਮਦਨ ਦੇ ਸਰੋਤਾਂ ਸਬੰਧੀ ਪੁੱਛੇ ਗਏ ਸਵਾਲ
ਸੰਗਰੂਰ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਕੋਲੋਂ ਅੱਜ ਵਿਜੀਲੈਂਸ ਬਿਊਰੋ ਨੇ ਆਪਣੇ ਸੰਗਰੂਰ ਸਥਿਤ ਦਫ਼ਤਰ ਵਿਖੇ ਲਗਭਗ ਸਾਢੇ 4 ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਆਏ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਜਾਇਦਾਦ ਸਬੰਧੀ ਸਵਾਲ ਪੁੱਛੇ ਗਏ ਅਤੇ ਮੇਰੇ ਵੱਲੋਂ ਉਨ੍ਹਾਂ ਦੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਤੋਂ ਆਮਦਨ ਦੇ ਸਰੋਤਾਂ ਸਬੰਧੀ ਪੁੱਛਗਿੱਛ ਲਈ ਵਿਜੀਲੈਂਸ ਨੇ ਸੰਮਨ ਜਾਰੀ ਕੀਤੇ ਸਨ ਅਤੇ ਉਨ੍ਹਾਂ ਨੂੰ 17 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪ੍ਰੰਤੂ ਸਿੰਗਲਾ ਉਸ ਦਿਨ ਪੇਸ਼ ਨਹੀਂ ਹੋਏ ਸਨ ਅਤੇ ਅੱਜ ਉਹ ਮੰਗਲਵਾਰ ਨੂੰ ਵਿਜੀਲੈਂਸ ਦਫ਼ਤਰ ਪਹੁੰਚੇ ਸਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਸ਼ਿਕੰਜਾ ਕਸਿਆ ਹੋਇਆ ਹੈ ਅਤੇ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਅਤੇ ਬ੍ਰਹਮ ਮਹਿੰਦਰਾ ਖਿਲਾਫ਼ ਵੀ ਕਾਰਵਾਈ ਚੱਲ ਰਹੀ ਹੈ। ਇਨ੍ਹਾਂ ਵਿਚੋਂ ਭਾਰਤ ਭੂਸ਼ਣ ਆਸ਼ੂ ਅਤੇ ਸਾਧੂ ਸਿੰਘ ਧਰਮਸੋਤ ਤਾਂ ਜੇਲ੍ਹ ਵਿਚ ਬੰਦ ਹਨ।

 

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …