Breaking News
Home / ਪੰਜਾਬ / ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਹੋਵੇਗਾ ਹਲਵਾਰਾ ਏਅਰਪੋਰਟ ਦਾ ਨਾਂ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਹੋਵੇਗਾ ਹਲਵਾਰਾ ਏਅਰਪੋਰਟ ਦਾ ਨਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ’ਚ ਮਤਾ ਕੀਤਾ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਬੁੱਧਵਾਰ ਨੂੰ ਆਖਰੀ ਦਿਨ ਸੀ ਅਤੇ ਬਜਟ ਇਜਲਾਸ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਸ਼ਿਰਕਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਹਲਵਾਰਾ ਵਿਖੇ ਬਣ ਰਹੇ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਮਤਾ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ, ਜਿਸ ਨੂੰ ਸੱਤਾਧਾਰੀ ਧਿਰ ਨੇ ਪਾਸ ਵੀ ਕਰ ਦਿੱਤਾ ਗਿਆ। ਇਸ ਦੌਰਾਨ ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਬਾਰੇ ਬੋਲਣਾ ਸੂਰਜ ਨੂੰ ਦੀਵਾ ਦਿਖਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਛੇਤੀ ਹੀ ਹਵਾਬਾਜ਼ੀ ਮੰਤਰਾਲੇ ਨੂੰ ਮਤਾ ਭੇਜ ਕੇ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦੀ ਸਿਫਾਰਸ਼ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਜੂਨ ਮਹੀਨੇ ਦੇ ਦੂਜੇ ਹਫਤੇ ਤੱਕ ਏਅਰਪੋਰਟ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਨਾਲ ਲੁਧਿਆਣਾ ਦੇ ਵਪਾਰੀਆਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਕਾਂਗਰਸੀ ਦੇ ਵਾਕਆਊਟ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਸਦਨ ’ਚ ਆਉਣ ਚਾਹੇ ਨਾ ਆਉਣ ਪ੍ਰੰਤੂ ਸਦਨ ਦੀ ਕਾਰਵਾਈ ਦੇਖਣ ਲਈ ਸਕੂਲਾਂ ਦੇ ਬੱਚੇ ਜ਼ਰੂਰ ਆਉਣੇ ਚਾਹੀਦੇ ਹਨ, ਜਿਸ ਨਾਲ ਉਨ੍ਹਾਂ ਨੂੰ ਸਦਨ ਬਾਰੇ ਜਾਣਕਾਰੀ ਮਿਲੇਗੀ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਚੁੱਕੇ ਗਏ ਪਾਣੀ ਦੇ ਮੁੱਦੇ ਦੇ ਵਿਰੋਧ ’ਚ ਪੰਜਾਬ ਵਿਧਾਨ ਸਭਾ ’ਚ ਮਤਾ ਲਿਆਉਣ ਤੋਂ ਇਲਾਵਾ ਕਈ ਹੋਰ ਮਾਮਲਿਆਂ ਦੀ ਕਾਰਵਾਈ ’ਤੇ ਵੀ ਮੋਹਰ ਲੱਗ ਸਕਦੀ ਹੈ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …