Breaking News
Home / ਭਾਰਤ / ‘ਮੋਦੀ ਹਟਾਓ ਦੇਸ਼ ਬਚਾਓ’ ਦੇ ਨਵੀਂ ਦਿੱਲੀ ’ਚ ਲੱਗੇ ਪੋਸਟਰ

‘ਮੋਦੀ ਹਟਾਓ ਦੇਸ਼ ਬਚਾਓ’ ਦੇ ਨਵੀਂ ਦਿੱਲੀ ’ਚ ਲੱਗੇ ਪੋਸਟਰ

ਦਿੱਲੀ ਪੁਲਿਸ ਨੇ 6 ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪੋਸਟਰ ਲਗਾਉਣ ਦੇ ਮਾਮਲੇ ’ਚ ਪੁਲਿਸ ਨੇ 100 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਸਾਰੇ ਮਾਮਲੇ ਪਿ੍ਰੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਡਿਫੇਸਮੈਂਟ ਐਕਟ ਦੇ ਤਹਿਤ ਦਰਜ ਕੀਤੇ ਗਏ ਹਨ। ਦਿੱਲੀ ਪੁਲਿਸ ਅਨੁਸਾਰ ਕੌਮੀ ਰਾਜਧਾਨੀ ਦਿੱਲੀ ਦੇ ਕੁੱਝ ਹਿੱਸਿਆਂ ਵਿਚ ‘ਮੋਦੀ ਹਟਾਓ ਦੇਸ਼ ਬਚਾਓ’ ਦੇ ਪੋਸਟਰ ਲੱਗੇ ਮਿਲੇ ਹਨ। ਇਨ੍ਹਾਂ ਪੋਸਟਰਾਂ ’ਤੇ ਕਿਸੇ ਵੀ ਪਿ੍ਰਟਿੰਗ ਪ੍ਰੈਸ ਦਾ ਵੇਰਵਾ ਨਹੀਂ ਦਿੱਤਾ ਗਿਆ। ਆਈਪੀ ਸਟੇਟ ਥਾਣੇ ਦੇ ਇਕ ਅਧਿਕਾਰੀ ਨੇ ਪੱਪੂ ਮਹਿਤਾ ਨਾਮ ਦੇ ਇਕ ਵਿਅਕਤੀ ਇਹ ਪੋਸਟਰ ਲਗਾਉਂਦੇ ਹੋਏ ਮੌਕੇ ’ਤੇ ਫੜਿਆ ਹੈ ਅਤੇ ਉਸ ਕੋਲੋਂ 38 ਬੰਡਲ ਪੋਸਟਰ ਵੀ ਮਿਲੇ ਹਨ। ਉਧਰ ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਨਿਕਲੀ ਇਕ ਵੈਨ ਵਿਚੋਂ ਵੀ ਇਹ ਪੋਸਟਰ ਜਬਤ ਕੀਤੇ ਗਏ ਹਨ ਅਤੇ ਇਸ ਮਾਮਲੇ ’ਚ 6 ਵਿਅਕਤੀਆਂ ਨੂੰ ਗਿ੍ਰਫ਼ਤਾਰ ਵੀ ਕੀਤਾ ਗਿਆ ਹੈ। ਇਸ ਮਾਮਲੇ ਆਮ ਆਦਮੀ ਪਾਰਟੀ ਦਾ ਨਾਮ ਆਉਣ ਤੋਂ ਬਾਅਦ ਉਨ੍ਹਾਂ ਆਪਣੇ ਆਫੀਸ਼ੀਅਲ ਟਵਿੱਟਰ ਹੈਂਡਲ ’ਤੇ ਲਿਖਿਆ ਕਿ ਮੋਦੀ ਸਰਕਾਰ ਦੀ ਤਾਨਾਸ਼ਾਹੀ ਚਰਮ ਸੀਮਾ ’ਤੇ ਹੈ। ਪੋਸਟਰ ਵਿਚ ਅਜਿਹਾ ਕੁੱਝ ਵੀ ਇਤਰਾਜ਼ਯੋਗ ਨਹੀਂ ਹੈ, ਜੋ ਇਸ ਮਾਮਲੇ ’ਚ ਮੋਦੀ ਸਰਕਾਰ ਨੇ 100 ਵਿਅਕਤੀਆਂ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੋਦੀ ਦੀ ਸ਼ਾਇਦ ਤੁਹਾਨੂੰ ਪਤਾ ਨਹੀਂ ਕਿ ਭਾਰਤ ਇਕ ਲੋਕਤੰਤਰਿਕ ਦੇਸ਼ ਹੈ, ਇਕ ਪੋਸਟਰ ਤੋਂ ਇੰਨਾ ਡਰ ਕਿਸ ਗੱਲ ਦਾ।

Check Also

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …