ਸੁਖਬੀਰ ਬਾਦਲ ਨੇ ਕਿਹਾ : ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ’ਚ ਪੈਦਾ ਹੋਈ ਸਥਿਤੀ ਨੂੰ ਲੈ ਕੇ ਇਕ ਬਿਆਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਆਪਣੇ ਬਿਆਨ ਵਿਚ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਕਿਸੇ ਵੀ ਤਰ੍ਹਾਂ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਸ਼ੋ੍ਰਮਣੀ ਅਕਾਲੀ ਦਲ ਉਨ੍ਹਾਂ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ, ਜੋ ਪੰਜਾਬ ਵਿਚ ਅਸਿਥਰਤਾ ਪੈਦਾ ਕਰਨਾ ਚਾਹੁੰਦੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਸੰਪਰਦਾਇਕ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਸਮੂਹ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖਣ ਲਈ ਸ਼ੋ੍ਰਮਣੀ ਅਕਾਲੀ ਦਲ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਤਾਂ ਜੋ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਹਮੇਸ਼ਾ ਕਾਇਮ ਰਹੇ।

