Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ’ਚ ਕਾਂਗਰਸੀ ਵਿਧਾਇਕਾਂ ਵਲੋਂ ਜ਼ੋਰਦਾਰ ਹੰਗਾਮਾ

ਪੰਜਾਬ ਵਿਧਾਨ ਸਭਾ ’ਚ ਕਾਂਗਰਸੀ ਵਿਧਾਇਕਾਂ ਵਲੋਂ ਜ਼ੋਰਦਾਰ ਹੰਗਾਮਾ

ਮਨਪ੍ਰੀਤ ਇਆਲੀ ਨੇ ਵੀ ਸਰਕਾਰ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਧਾਨ ਸਭਾ ਇਜਲਾਸ ਦੇ ਅੱਜ ਆਖਰੀ ਦਿਨ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਜਿਵੇਂ ਹੀ ਅੱਜ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਬਾਰੇ ਬਹਿਸ ਕਰਨ ਦੀ ਮੰਗ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਸ ਬਾਰੇ ਮਤੇ ਨੂੰ ਨਾਮਨਜ਼ੂਰ ਕਰਨ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਸਦਨ ਵਿਚੋ ਬਾਹਰ ਆ ਕੇ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ ਵੀ ਹੋਈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੀਕਰ ਨੂੰ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਉਣ ਦੀ ਇਜਾਜ਼ਤ ਦੇਣ ਲਈ ਕਿਹਾ। ਉਨ੍ਹਾਂ ਸਪੀਕਰ ’ਤੇ ਸਰਕਾਰ ਦੇ ਹੁਕਮ ਮੁਤਾਬਕ ਚੱਲਣ ਦਾ ਆਰੋਪ ਵੀ ਲਗਾਇਆ। ਕਾਂਗਰਸੀ ਵਿਧਾਇਕਾਂ ਨੇ 45 ਮਿੰਟ ਤੱਕ ਸਦਨ ’ਚ ਨਾਅਰੇਬਾਜ਼ੀ ਕਰਨ ਤੋਂ ਬਾਅਦ ਵਾਕਆਊਟ ਕਰ ਦਿੱਤਾ। ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵਿਧਾਨ ਸਭਾ ’ਚ ਸਿਫਰ ਕਾਲ ਦੌਰਾਨ ਪੰਜਾਬ ਪੁਲਿਸ ਵਲੋਂ ਸੂਬੇ ਵਿਚ ਕੀਤੀ ਜਾ ਰਹੀ ਕਾਰਵਾਈ ਦਾ ਮੁੱਦਾ ਚੁੱਕਿਆ। ਇਆਲੀ ਨੇ ਪੰਜਾਬ ਸਰਕਾਰ ਦੇ ਸਿਸਟਮ ’ਤੇ ਸਵਾਲ ਚੁੱਕਦਿਆਂ ਬੇਕਸੂਰ ਨੌਜਵਾਨਾਂ ’ਤੇ ਨੈਸ਼ਨਲ ਸਕਿਉਰਿਟੀ ਐਕਟ ਲਗਾਉਣ ਦਾ ਵਿਰੋਧ ਕੀਤਾ ਹੈ। ਅਕਾਲੀ ਦਲ ਦੇ ਵਿਧਾਇਕ ਨੇ ਸਰਕਾਰ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਸੂਰਵਾਰ ਹੈ ਤਾਂ ਉਸ ’ਤੇ ਜ਼ਰੂਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਪਰ ਬੇਕਸੂਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬੋਲਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅੱਜ ਸਿੱਖਾਂ ਨੂੰ ਪੰਜਾਬ ਵਿਚ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਜਿਨ੍ਹਾਂ ਬੇਕਸੂਰ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਉਨ੍ਹਾਂ ਨੂੰੂ ਤੁਰੰਤ ਰਿਹਾਅ ਕੀਤਾ ਜਾਵੇ।

Check Also

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦਰਸ਼ ਸਕੂਲਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਵਾਉਣ ਦਾ ਦਿੱਤਾ ਹੁਕਮ

ਕਿਹਾ : ਸਰਕਾਰੀ ਸਕੂਲ ਦੇ ਬਰਾਬਰ ਕੀਤੀ ਜਾਵੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਚੰਡੀਗੜ੍ਹ/ਬਿਊਰੋ …