Breaking News
Home / ਪੰਜਾਬ / ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ’ਚ ਭਲਕੇ 12 ਵਜੇ ਤੱਕ ਮੋਬਾਇਲ ਇੰਟਰਨੈਟ ਸੇਵਾ ਰਹੇਗੀ ਬੰਦ

ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ’ਚ ਭਲਕੇ 12 ਵਜੇ ਤੱਕ ਮੋਬਾਇਲ ਇੰਟਰਨੈਟ ਸੇਵਾ ਰਹੇਗੀ ਬੰਦ

ਮੋਗਾ ਅਤੇ ਸੰਗਰੂਰ ਜ਼ਿਲ੍ਹੇ ’ਚ ਮੋਬਾਇਲ ਇੰਟਰਨੈਟ ਅਤੇ ਐਸਐਮਐਸ ਸਰਵਿਸ ਹੋਈ ਬਹਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ’ਚ ਮੋਬਾਇਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਭਲਕੇ 24 ਮਾਰਚ ਯਾਨੀ ਸ਼ੁੱਕਰਵਾਰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਜਦਕਿ ਮੋਗਾ, ਸੰਗਰੂਰ ਜ਼ਿਲ੍ਹਿਆਂ ਤੋਂ ਇਲਾਵਾ ਮੋਹਾਲੀ ਜ਼ਿਲ੍ਹੇ ਦੇ ਜਿਸ ਇਲਾਕੇ ’ਚ ਮੋਬਾਇਲ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਬੰਦ ਸਨ, ਉਨ੍ਹਾਂ ਨੂੰ ਅੱਜ ਬਹਾਲ ਕਰ ਦਿੱਤਾ ਗਿਆ ਹੈ। ਇਹ ਆਦੇਸ਼ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਲੈ ਕੇ ਚੱਲ ਰਹੀਆਂ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਨੂੰ ਰੋਕਣ ਲਈ ਅਤੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਲੰਘੀ 18 ਮਾਰਚ ਨੂੰ ਪੂਰੇ ਪੰਜਾਬ ’ਚ ਮੋਬਾਇਲ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 21 ਮਾਰਚ ਨੂੰ 4 ਜ਼ਿਲ੍ਹਿਆਂ ਮੋਗਾ, ਸੰਗਰੂਰ, ਤਰਨਤਾਰਨ, ਫਿਰੋਜ਼ਪੁਰ ’ਚ ਪੂਰਨ ਤੌਰ ’ਤੇ ਜਦਕਿ ਅਜਨਾਲਾ ਅਤੇ ਮੁਹਾਲੀ ਜ਼ਿਲ੍ਹੇ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਮੋਬਾਇਲ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …