Breaking News
Home / ਪੰਜਾਬ / ‘ਆਪ’ ਦੀ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਮਿਲੇਗੀ ਮੰਤਰੀਆਂ ਵਾਲੀਆਂ ਪਾਵਰ

‘ਆਪ’ ਦੀ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਮਿਲੇਗੀ ਮੰਤਰੀਆਂ ਵਾਲੀਆਂ ਪਾਵਰ

ਪੰਜਾਬ ਵਿਧਾਨ ਸਭਾ ’ਚ ਬਿਲ ਕੀਤਾ ਗਿਆ ਪਾਸ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਪਾਰਟੀ ਦੀ ਚੀਫ ਵ੍ਹਿਪ ਬੀਬੀ ਬਲਜਿੰਦਰ ਕੌਰ ਨੂੰ ਹੁਣ ਮੰਤਰੀ ਵਾਲੀਆਂ ਪਾਵਰਾਂ ਮਿਲਣਗੀਆਂ। ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਲੰਘੇ ਦਿਨੀਂ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ‘ਦਿ ਸੈਲਰੀਜ਼ ਐਂਡ ਅਲਾਊਂਸਿਜ਼ ਆਫ਼ ਚੀਫ਼ ਵ੍ਹਿਪ ਇਜ਼ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿਲ-2023’ ਪੇਸ਼ ਕੀਤਾ ਗਿਆ ਸੀ। ਇਸ ਬਿਲ ਨੂੰ ਪੰਜਾਬ ਦੀ ਸੱਤਾਧਾਰੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਵੀ ਕਰ ਦਿੱਤਾ ਗਿਆ ਸੀ। ਬਿਲ ਦੇ ਪਾਸ ਹੋਣ ਮਗਰੋਂ ਹੁਣ ਆਮ ਆਦਮ ਪਾਰਟੀ ਦੀ ਚੀਫ਼ ਵਿਪ ਅਤੇ ਵਿਧਾਇਕ ਬਲਜਿੰਦਰ ਕੌਰ ਨੂੰ ਕੈਬਨਿਟ ਮੰਤਰੀ ਦੇ ਬਰਾਬਰ ਸਹੂਲਤਾਂ ਅਤੇ ਤਨਖਾਹ ਮਿਲੇਗੀ। ਬੀਬੀ ਬਲਜਿੰਦਰ ਕੌਰ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਦੂਜੀ ਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ ਪ੍ਰੰਤੂ ਫਿਰ ਵੀ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿਚ ਸ਼ਾਮਲ ਨਹੀਂ ਸੀ ਕੀਤਾ ਗਿਆ। ਚਰਚਾ ਇਹ ਵੀ ਹੈ ਕਿ ਪਾਰਟੀ ਦੀ ਚੀਫ਼ ਵਿਪ੍ਹ ਲਗਾ ਕੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਬਰਾਬਰ ਸਹੂਲਤਾਂ ਦੇ ਕੇ ਵਿਧਾਇਕਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੁਸ਼ ਕਰਨ ਕੋਸ਼ਿਸ਼ ਕੀਤੀ ਗਈ ਹੈ।

Check Also

ਪੰਜਾਬ ਦੇ ਬਜਟ ਇਜਲਾਸ ਦਾ ਅੱਜ ਦਾ ਦਿਨ ਹੰਗਾਮਿਆਂ ਭਰਪੂਰ ਰਿਹਾ

ਮੀਡੀਆ ਨਾਲ ਗੱਲਬਾਤ ਕਰਦਿਆਂ ਰੋ ਪਏ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ …