ਕਿਹਾ : ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅਜ਼ਾਦੀ ਦਾ ਮਾਣ ਰਹੇ ਹਾਂ ਨਿੱਘ
ਖਟਕੜ ਕਲਾਂ/ਬਿਊਰੋ ਨਿਊਜ਼ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਕਟਕੜ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵੱਲੋਂ ਦੇਸ਼ ਲਈ ਦਿੱਤੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਅਤੇ ਆਪਣੀ ਮਰਜ਼ੀ ਦੀ ਜ਼ਿੰਦਗੀ ਜੀ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਹੀ ਸਾਨੂੰ ਵੱਖਰੀ ਪਹਿਚਾਣ ਦਿਵਾਈ ਅਤੇ ਸਾਨੂੰ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤਾ। ਲੰਘੇ ਦਿਨੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਜਟ ਇਜਲਾਸ ਦੌਰਾਨ ਸ਼ਹੀਦ ਭਗਤ ਸਿੰਘ ਦੀ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਲਗਭਗ ਇਕ ਸਾਲ ਪਹਿਲਾਂ ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਉਦੋਂ ਭਗਵੰਤ ਮਾਨ ਨੇ ਬਤੌਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਵੀ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਹੀ ਚੁੱਕੀ ਸੀ। ਅੱਜ ਦੇ ਇਸ ਸ਼ਰਧਾਂਜਲੀ ਸਮਾਗਮ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਅਤੇ ਪਦਚਿੰਨ੍ਹਾਂ ’ਤੇ ਚਲਦੇ ਹੋਏ ਦੇਸ਼ ਦੇ ਹਿਤਾਂ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ ਸੀ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦੀ ਦਿਵਸ ਮੌਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਦੇਸ਼ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖੇਗਾ।