ਮੋਦੀ ਹਟਾਓ ਤੋਂ ਬਾਅਦ ਹੁਣ ਕੇਜਰੀਵਾਲ ਹਟਾਓ ਦੇ ਲੱਗੇ ਪੋਸਟਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਨਵੀਂ ਦਿੱਲੀ ’ਚ ਪੋਸਟਰ ਵਾਰ ਸ਼ੁਰੂ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪੋਸਟਰ ਲਗਾਏ ਜਾਣ ਦੇ ਦੋ ਦਿਨਾਂ ਬਾਅਦ ਹੁਣ ਨਵੀਂ ਦਿੱਲੀ ’ਚ ਜਗ੍ਹਾ-ਜਗ੍ਹਾ ’ਤੇ ‘ਆਪ’ ਸੁਪਰੀਮੋ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਪੋਸਟਰ ਲਗਾਏ ਗਏ ਹਨ। ਇਨ੍ਹਾਂ ’ਤੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਤੋਂ ਹਟਾਉਣ ਦੇ ਨਾਅਰੇ ਲਿਖੇ ਗਏ ਹਨ। ਆਪਣੇ ਖਿਲਾਫ਼ ਲੱਗੇ ਪੋਸਟਰਾਂ ਸਬੰਧੀ ਬੋਲਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਇਨ੍ਹਾਂ ਪੋਸਟਰਾਂ ਦੇ ਲਗਾਏ ਜਾਣ ਤੋਂ ਕੋਈ ਪ੍ਰੇਸ਼ਾਨੀ ਨਹੀਂ ਅਤੇ ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਕਿਸੇ ਨੂੰ ਵੀ ਗਿ੍ਰਫ਼ਤਾਰ ਨਾ ਕੀਤਾ ਜਾਵੇ। ਧਿਆਨ ਰਹੇ ਕਿ ਇਸ ਤੋਂ ਦੋ ਦਿਨ ਪਹਿਲਾਂ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਵੀ ਪੋਸਟਰ ਲਗਾਏ ਗਏ ਸਨ, ਜਿਨ੍ਹਾਂ ’ਤੇ ਲਿਖਿਆ ਗਿਆ ਸੀ ‘ਮੋਦੀ ਹਟਾਓ, ਦੇਸ਼ ਬਚਾਓ’। ਜਿਵੇਂ ਹੀ ਇਨ੍ਹਾਂ ਪੋਸਟਰਾਂ ਦੇ ਲੱਗਣ ਦਾ ਮਾਮਲਾ ਸਾਹਮਣੇ ਆਇਆ ਤਾਂ ਦਿੱਲੀ ਪੁਲਿਸ ਨੇ 36 ਮਾਮਲੇ ਦਰਜ ਕੀਤੇ ਅਤੇ ਇਸ ਮਾਮਲੇ ’ਚ ਦੋ ਪਿ੍ਰਟਿੰਗ ਪ੍ਰੈਸਾਂ ਦੇ ਮਾਲਕਾਂ ਸਮੇਤ 6 ਵਿਅਕਤੀਆਂ ਨੂੰ ਗਿ੍ਰਫ਼ਤਾਰ ਵੀ ਕੀਤਾ ਗਿਆ ਸੀ। ਜਦਕਿ ਆਮ ਆਦਮੀ ਪਾਰਟੀ ਨਾਲ ਸਬੰਧਤ ਇਕ ਵੈਨ ਵਿਚੋਂ 10 ਹਜ਼ਾਰ ਪੋਸਟਰ ਵੀ ਜਬਤ ਕੀਤੇ ਗਏ ਸਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …