Breaking News
Home / ਪੰਜਾਬ / ਭਰਤੀ ਘੁਟਾਲਾ: ਤੋਤਾ ਸਿੰਘ ਵਿਰੁੱਧ ਕੇਸ ਖ਼ਤਮ ਕਰਨ ਦੀ ਅਰਜ਼ੀ ਰੱਦ

ਭਰਤੀ ਘੁਟਾਲਾ: ਤੋਤਾ ਸਿੰਘ ਵਿਰੁੱਧ ਕੇਸ ਖ਼ਤਮ ਕਰਨ ਦੀ ਅਰਜ਼ੀ ਰੱਦ

logo-2-1-300x105-3-300x105ਜਥੇਦਾਰ ਤੋਤਾ ਸਿੰਘ ਮੁਹਾਲੀ ਅਦਾਲਤ ਵਿਚ ਪੇਸ਼, ਅਗਲੀ ਸੁਣਵਾਈ 30 ਨੂੰ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿੱਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਸੂਬੇ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੁਨੀਤ ਮੋਹਨ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ 134 ਕਲਰਕ ਤੇ ਹੈਲਪਰ ਭਰਤੀ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਜਥੇਦਾਰ ਤੋਤਾ ਸਿੰਘ ਵਿਰੁੱਧ ਦਰਜ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ ਕਰਨ ਲਈ ਸਰਕਾਰੀ ਵਕੀਲ ਵਿਜੇ ਸਿੰਗਲਾ ਵੱਲੋਂ ਅਦਾਲਤ ਵਿੱਚ ਦਾਇਰ ਅਰਜ਼ੀ ਰੱਦ ਕਰ ਦਿੱਤੀ ਹੈ। ਤੋਤਾ ਸਿੰਘ ਆਪਣੇ ਵਕੀਲ ਨਾਲ ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ। ਜੱਜ ਨੇ ਕੇਸ ਦੀ ਅਗਲੀ ਸੁਣਵਾਈ ਲਈ 30 ਨਵੰਬਰ ਦਾ ਦਿਨ ਨਿਰਧਾਰਿਤ ਕੀਤਾ ਹੈ।
ਸਰਕਾਰੀ ਵਕੀਲ ਵਿਜੇ ਸਿੰਗਲਾ ਨੇ ਲੰਘੀ 10 ਅਕਤੂਬਰ ਨੂੰ ਤੋਤਾ ਸਿੰਘ ਦੇ ਵਿਰੁੱਧ ਦਰਜ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ ਕਰਨ ਲਈ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਸਰਕਾਰੀ ਵਕੀਲ ਦੀ ਦਲੀਲ ਸੀ ਕਿ ਵਿਜੀਲੈਂਸ ਬਿਊਰੋ ਵੱਲੋਂ ਹੁਣ ਤਕ ਇਸ ਕੇਸ ਦੇ ਮੁਤੱਲਕ ਕਰੀਬ 17 ਗਵਾਹ ਪੇਸ਼ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਸਿਰਫ਼ ਇੱਕ ਗਵਾਹ ਵਰਿੰਦਰ ਕੁਮਾਰ ਨੇ ਹੀ ਤੋਤਾ ਸਿੰਘ ਖ਼ਿਲਾਫ਼ ਬਿਆਨ ਦਿੱਤੇ ਸਨ, ਪਰ ਬਾਅਦ ਵਿੱਚ ਉਹ ਵੀ ਆਪਣੇ ਬਿਆਨਾਂ ਤੋਂ ਮੁੱਕਰ ਗਿਆ ਸੀ। ਉਂਜ ਵੀ ਵਿਜੀਲੈਂਸ ਦੀ ਪੜਤਾਲੀਆ ਟੀਮ ਕੈਬਨਿਟ ਮੰਤਰੀ ਖ਼ਿਲਾਫ਼ ਕੋਈ ਠੋਸ ਸਬੂਤ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੀ ਹੈ। ਇਸ ਕੇਸ ਵਿੱਚ ਨਾਮਜ਼ਦ ਸਾਬਕਾ ਓਐਸਡੀ ਮੇਜਰ ਚਰਨਜੀਤ ਸਿੰਘ ਮੀਲੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰ ਕੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਵਿਜੀਲੈਂਸ ਵੱਲੋਂ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਨਿੱਜੀ ਰੰਜਿਸ਼ ਤਹਿਤ ਝੂਠੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ।
ਛੋਟੇਪੁਰ ਨੇ 15 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਚੰਡੀਗੜ੍ਹ  : ‘ਆਪਣਾ ਪੰਜਾਬ ਪਾਰਟੀ’ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਵਿਧਾਨ ਸਭਾ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਐਲਾਨੇ ਗਏ ਉਮੀਦਵਾਰਾਂ ਵਿਚ ਪੀ ਐਚ ਡੀ, ਪੋਸਟ ਗਰੈਜੂਏਟ, ਵਕੀਲ, ਪ੍ਰੋਫੈਸਰ ਅਤੇ ਡਾਕਟਰ ਆਦਿ ਸ਼ਾਮਲ ਹਨ। ‘ਆਪਣਾ ਪੰਜਾਬ ਪਾਰਟੀ’ ਨੇ ਫਰੀਦਕੋਟ ਤੋਂ ਹਰਦੀਪ ਸਿੰਘ ਕਿੰਗਰਾ ਨੂੰ ਉਮੀਦਵਾਰ ਬਣਾਇਆ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …