ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੂਬਾਈ ਵਿਧਾਨ ਸਭਾ ਚੋਣਾਂ ਦੇ ਕਿਸੇ ਵੀ ਮੁੱਦੇ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ। ਕੈਪਟਨ ਨੇ ਕੇਜਰੀਵਾਲ ‘ਤੇ ਭਗੌੜਾ ਹੋਣ ਅਤੇ ਦੂਜਿਆਂ ਸਹਾਰੇ ਬਹਿਸ ਤੋਂ ਭੱਜਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਬਣਨ ਦੇ ਚਾਹਵਾਨ ਵਿੱਚ ਦੂਜਿਆਂ ਨੂੰ ਅੱਗੇ ਕਰਨ ਦੀ ਬਜਾਏ ਸਿੱਧੇ ਤੌਰ ‘ਤੇ ਉਨ੍ਹਾਂ ਦਾ ਮੁਕਾਬਲਾ ਕਰਨ ਦੀ ਹਿੰਮਤ ਹੋਣੀ ਚਾਹੀਦੀ ਹੈ। ਕੇਜਰੀਵਾਲ ਨੇ ਪਹਿਲਾਂ ਖੁਦ ਅਤੇ ਬਾਅਦ ਵਿੱਚ ਬਹਿਸ ਕਰਨ ਲਈ ਚਾਰ ਆਗੂਆਂ ਨੂੰ ਅੱਗੇ ਕਰ ਦਿਤਾ ਸੀ। ਅਕਾਲੀ ਦਲ ਨਾਲ ਮਿਲੇ ਹੋਣ ਦੇ ਦੋਸ਼ਾਂ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਉਹ ਸੱਤਾ ਵਿੱਚ ਆਉਣ ਤੋਂ ਬਾਅਦ ਬਾਦਲ ਪਰਿਵਾਰ ਨੂੰ ਉਨ੍ਹਾਂ ਦੀ ਜਗ੍ਹਾ ਦੁਬਾਰਾ ਪਹੁੰਚਾਉਣਗੇ। ਸੂਬੇਦਾਰ (ਰਿਟਾ.) ਰਾਮ ਕਿਸ਼ਨ ਗਰੇਵਾਲ ਨੂੰ ਸ਼ਹੀਦ ਦਾ ਦਰਜਾ ਦੇਣ ਬਾਰੇ ਕੈਪਟਨ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਣ ਦੇ ਪੱਖ ‘ਚ ਹਨ, ਜਿਨ੍ਹਾਂ ਨੇ ਆਪਣੇ ਭਾਈਚਾਰੇ ਵਾਸਤੇ ਜਾਨ ਦਿੱਤੀ ਹੈ। ਉਨ੍ਹਾਂ ਨੂੰ ਬਣਦਾ ਸਨਮਾਨ ਮਿਲਣਾ ਚਾਹੀਦਾ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …