Breaking News
Home / ਹਫ਼ਤਾਵਾਰੀ ਫੇਰੀ / ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਦੋ ਸਾਲ ਦੀ ਸਜ਼ਾ

ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਦੋ ਸਾਲ ਦੀ ਸਜ਼ਾ

ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਗੁਜਰਾਤ ਦੀ ਸੂਰਤ ਅਦਾਲਤ ਨੇ ਆਰੋਪੀ ਕਰਾਰ ਦਿੱਤਾ ਹੈ ਅਤੇ ਨਾਲ ਹੀ ਦੋ ਸਾਲ ਦੀ ਸਜ਼ਾ ਵੀ ਸੁਣਾ ਦਿੱਤੀ। ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ’ ਵਾਲੇ ਬਿਆਨ ਨਾਲ ਜੁੜੇ ਮਾਣਹਾਨੀ ਕੇਸ ਵਿਚ ਰਾਹੁਲ ਗਾਂਧੀ ਨੂੰ ਅਦਾਲਤ ਨੇ ਸਜ਼ਾ ਸੁਣਾਈ ਸੀ। ਇਸ ਤੋਂ ਤੁਰੰਤ ਬਾਅਦ ਹੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਵੀ ਦੇ ਦਿੱਤੀ। ਰਾਹੁਲ ਨੇ ਅਦਾਲਤ ਵਿਚ ਕਿਹਾ ਕਿ ਅਜਿਹਾ ਬਿਆਨ ਦੇਣ ਪਿੱਛੇ ਮੇਰੀ ਕੋਈ ਗਲਤ ਮਨਸ਼ਾ ਨਹੀਂ ਸੀ। ਰਾਹੁਲ ਗਾਂਧੀ ਖਿਲਾਫ ਪਿਛਲੇ ਚਾਰ ਸਾਲਾਂ ਤੋਂ ਮਾਣਹਾਨੀ ਦਾ ਮਾਮਲਾ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਅਦਾਲਤ ਨੇ 17 ਮਾਰਚ ਨੂੰ ਇਸ ਮਾਮਲੇ ਵਿਚ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੂੰ ਆਈਪੀਸੀ ਦੀ ਧਾਰਾ 500 ਦੇ ਤਹਿਤ ਆਰੋਪੀ ਕਰਾਰ ਦਿੱਤਾ ਗਿਆ ਸੀ। ਧਿਆਨ ਰਹੇ ਕਿ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿਚ ਇਕ ਰੈਲੀ ਦੇ ਦੌਰਾਨ ਰਾਹੁਲ ਨੇ ਆਪਣੇ ਭਾਸ਼ਣ ਵਿਚ ਕਿਹਾ ਸੀ ਕਿ ਚੋਰਾਂ ਦਾ ਸਰਨੇਮ ਮੋਦੀ ਹੈ ਅਤੇ ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ, ਚਾਹੇ ਉਹ ਲਲਿਤ ਮੋਦੀ ਹੋਵੇ ਜਾਂ ਨੀਰਵ ਮੋਦੀ ਹੋਵੇ ਅਤੇ ਚਾਹੇ ਨਰਿੰਦਰ ਮੋਦੀ।
ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ਸਬੰਧੀ ਕੇਸ ਸੂਰਤ ਪੱਛਮੀ ਵਿਧਾਨ ਹਲਕੇ ਤੋਂ ਵਿਧਾਇਕ ਪੁਰਣੇਸ਼ ਮੋਦੀ ਨੇ ਦਰਜ ਕਰਵਾਇਆ ਸੀ।
ਪੁਰਣੇਸ਼ ਦਾ ਕਹਿਣਾ ਸੀ ਕਿ ਰਾਹੁਲ ਗਾਂਧੀ ਨੇ ਸਾਡੇ ਸਮਾਜ ਨੂੰ ਚੋਰ ਕਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਚੋਣ ਰੈਲੀ ਵਿਚ ਕੀਤੀ ਅਜਿਹੀ ਬਿਆਨਬਾਜ਼ੀ ਨਾਲ ਸਾਡੇ ਅਤੇ ਸਾਡੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਸ ਕਰਕੇ ਇਸ ਮਾਮਲੇ ਨੂੰ ਅਸੀਂ ਅਦਾਲਤ ਵਿਚ ਲਿਆਂਦਾ ਹੈ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …