ਪੰਜਾਬ ਵਿਧਾਨ ਸਭਾ ‘ਚ ਬਿਲ ਕੀਤਾ ਗਿਆ ਪਾਸ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਪਾਰਟੀ ਦੀ ਚੀਫ ਵ੍ਹਿਪ ਬੀਬੀ ਬਲਜਿੰਦਰ ਕੌਰ ਨੂੰ ਹੁਣ ਮੰਤਰੀ ਵਾਲੀਆਂ ਪਾਵਰਾਂ ਮਿਲਣਗੀਆਂ। ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਲੰਘੇ ਦਿਨੀਂ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ‘ਦਿ ਸੈਲਰੀਜ਼ ਐਂਡ ਅਲਾਊਂਸਿਜ਼ ਆਫ਼ ਚੀਫ਼ ਵ੍ਹਿਪ ਇਜ਼ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿਲ-2023’ ਪੇਸ਼ ਕੀਤਾ ਗਿਆ ਸੀ। ਇਸ ਬਿਲ ਨੂੰ ਪੰਜਾਬ ਦੀ ਸੱਤਾਧਾਰੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਵੀ ਕਰ ਦਿੱਤਾ ਗਿਆ ਸੀ। ਬਿਲ ਦੇ ਪਾਸ ਹੋਣ ਮਗਰੋਂ ਹੁਣ ਆਮ ਆਦਮ ਪਾਰਟੀ ਦੀ ਚੀਫ਼ ਵਿਪ ਅਤੇ ਵਿਧਾਇਕ ਬਲਜਿੰਦਰ ਕੌਰ ਨੂੰ ਕੈਬਨਿਟ ਮੰਤਰੀ ਦੇ ਬਰਾਬਰ ਸਹੂਲਤਾਂ ਅਤੇ ਤਨਖਾਹ ਮਿਲੇਗੀ। ਬੀਬੀ ਬਲਜਿੰਦਰ ਕੌਰ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਦੂਜੀ ਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ ਪ੍ਰੰਤੂ ਫਿਰ ਵੀ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿਚ ਸ਼ਾਮਲ ਨਹੀਂ ਸੀ ਕੀਤਾ ਗਿਆ। ਚਰਚਾ ਇਹ ਵੀ ਹੈ ਕਿ ਪਾਰਟੀ ਦੀ ਚੀਫ਼ ਵਿਪ੍ਹ ਲਗਾ ਕੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਬਰਾਬਰ ਸਹੂਲਤਾਂ ਦੇ ਕੇ ਵਿਧਾਇਕਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੁਸ਼ ਕਰਨ ਕੋਸ਼ਿਸ਼ ਕੀਤੀ ਗਈ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …